PM Modi USA Visit: ਪੀਐਮ ਮੋਦੀ ਦੇ ਅਮਰੀਕਾ ਤੇ ਮਿਸਰ ਦੌਰੇ ਦੀਆਂ ਤਾਰੀਕਾਂ ਦਾ ਐਲਾਨ, 20 ਤੋਂ 25 ਜੂਨ ਤੱਕ ਜਾਣਗੇ ਵਿਦੇਸ਼
ਪ੍ਰਧਾਨ ਮੰਤਰੀ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪੀਐਮ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ।
PM Modi USA Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪੀਐਮ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਪੀਐਮ ਮੋਦੀ 21 ਜੂਨ ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਤੇ ਇੱਕ ਦਿਨ ਬਾਅਦ 23 ਜੂਨ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਉਨ੍ਹਾਂ ਦੇ ਸਨਮਾਨ ਵਿਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।
ਪ੍ਰਧਾਨ ਮੰਤਰੀ ਦੇ ਤੌਰ 'ਤੇ ਮਿਸਰ ਦਾ ਪਹਿਲਾ ਦੌਰਾ
ਅਧਿਕਾਰਤ ਮੀਟਿੰਗਾਂ ਤੋਂ ਇਲਾਵਾ ਪੀਐਮ ਮੋਦੀ ਕਈ ਵੱਡੀਆਂ ਕੰਪਨੀਆਂ ਦੇ ਸੀਈਓ ਅਤੇ ਹੋਰ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ। ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ, ਪ੍ਰਧਾਨ ਮੰਤਰੀ ਮੋਦੀ 24 ਤੋਂ 25 ਜੂਨ ਤੱਕ ਮਿਸਰ ਦੇ ਸਰਕਾਰੀ ਦੌਰੇ 'ਤੇ ਕਾਹਿਰਾ ਜਾਣਗੇ। ਮੋਦੀ ਇਹ ਦੌਰਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦੇ ਸੱਦੇ 'ਤੇ ਕਰ ਰਹੇ ਹਨ। ਅਲ-ਸੀਸੀ ਨੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਮਿਸਰ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਇਹ ਪਹਿਲੀ ਮਿਸਰ ਯਾਤਰਾ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ : Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ