Case against Baba Ramdev: ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇੱਕ ਪਾਸੇ ਅਡਾਨੀ ਗਰੁੱਪ ਮਗਰੋਂ ਰਾਮਦੇਵ ਦੀ ਕੰਪਨੀ ਪਤੰਜਲੀ ਦੇ ਸ਼ੇਅਰ ਲਗਾਤਾਰ ਡਿੱਗ ਰਹੇ ਹਨ, ਉੱਥੇ ਹੀ ਰਾਜਸਥਾਨ ਵਿੱਚ ਉਨ੍ਹਾਂ ਖਿਲਾਫ਼ ਨਫਰਤ ਭੜਕਾਉਣ ਦਾ ਕੇਸ ਦਰਜ ਹੋ ਗਿਆ ਹੈ। ਇਲਜ਼ਾਮ ਹੈ ਕਿ ਰਾਮਦੇਵ ਨੇ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇੱਕ ਸਭਾ ਦੌਰਾਨ ਭੜਕਾਊ ਤਕਰੀਰਾਂ ਕੀਤੀਆਂ ਸੀ।



ਪੁਲਿਸ ਮੁਤਾਬਕ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਸੰਤਾਂ ਦੀ ਇੱਕ ਸਭਾ ਦੌਰਾਨ ਭੜਕਾਊ ਤਕਰੀਰਾਂ ਕਰ ਕੇ ਨਫਰਤ ਵਧਾਉਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਯੋਗ ਗੁਰੂ ਬਾਬਾ ਰਾਮਦੇਵ ਖ਼ਿਲਾਫ਼ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਬਾੜਮੇਰ ਜ਼ਿਲ੍ਹੇ ਦੇ ਚੌਹਟਨ ਥਾਣੇ ਵਿੱਚ ਇੱਕ ਸਥਾਨਕ ਵਿਅਕਤੀ ਪਠਾਈ ਖਾਨ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤੀ ਗਈ ਹੈ। ਐਸਐਚਓ ਭੂਤਾਰਾਮ ਨੇ ਦੱਸਿਆ ਕਿ ਬਾਬਾ ਰਾਮਦੇਵ ਖ਼ਿਲਾਫ਼ ਧਾਰਾ 153ਏ, 295ਏ ਤੇ 298 ਤਹਿਤ ਕੇਸ ਦਰਜ ਕੀਤਾ ਗਿਆ ਹੈ। 


ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਬਾੜਮੇਰ ਵਿੱਚ ਸੰਤਾਂ ਦੀ ਇਕ ਸਭਾ ਵਿੱਚ ਬਾਬਾ ਰਾਮਦੇਵ ਨੇ ਹਿੰਦੂ ਧਰਮ ਦੀ ਤੁਲਨਾ ਇਸਲਾਮ ਤੇ ਈਸਾਈ ਧਰਮ ਨਾਲ ਕਰਦੇ ਹੋਏ ਮੁਸਲਮਾਨਾਂ ’ਤੇ ਅਤਿਵਾਦ ਦਾ ਸਹਾਰਾ ਲੈਣ ਤੇ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ