J-K's Doda: ਪਿਛਲੇ ਕਈ ਦਿਨਾਂ ਤੋਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਤੋਂ ਬਾਅਦ ਇਕ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਸੂਬੇ ਦੇ ਰਿਆਸੀ, ਕਠੂਆ ਅਤੇ ਡੋਡਾ 'ਚ ਅੱਤਵਾਦੀ ਘਟਨਾਵਾਂ ਸਾਹਮਣੇ ਆਈਆਂ ਹਨ। ਰਿਆਸੀ ਦੀ ਅੱਤਵਾਦੀ ਘਟਨਾ ਵਿੱਚ ਕਈ ਆਮ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਬੁੱਧਵਾਰ ਰਾਤ ਨੂੰ ਜੰਮੂ ਦੇ ਡੋਡਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਕ ਵਾਰ ਫਿਰ ਮੁੱਠਭੇੜ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸੁਰੱਖਿਆ ਬਲ ਇਸ ਇਲਾਕੇ 'ਚ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾ ਰਹੇ ਸਨ। 



ਜ਼ਖਮੀ ਸਿਪਾਹੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ



ਜਾਣਕਾਰੀ ਮੁਤਾਬਕ ਡੋਡਾ ਦੇ ਗੰਡੋਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਤਾਜ਼ਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਸ ਮੁਕਾਬਲੇ ਵਿੱਚ ਸ਼ੁਰੂਆਤੀ ਗੋਲੀਬਾਰੀ ਦੌਰਾਨ ਇੱਕ ਐਸਓਜੀ ਦੇ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀ ਲੱਗਣ ਤੋਂ ਬਾਅਦ ਜ਼ਖਮੀ ਸਿਪਾਹੀ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।


ਅਧਿਕਾਰਤ ਸੂਤਰਾਂ ਮੁਤਾਬਕ ਖਾਸ ਸੂਚਨਾ 'ਤੇ ਪੁਲਸ ਅਤੇ ਫੌਜ ਦੀ 4ਆਰਆਰ ਦੀ ਸੰਯੁਕਤ ਟੀਮ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਜਿਵੇਂ ਹੀ ਸੁਰੱਖਿਆ ਬਲਾਂ ਦੀ ਟੀਮ ਸ਼ੱਕੀ ਸਥਾਨ ਵੱਲ ਵਧੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।