ਸੋਨੀਪਤ: ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਮੋਰਚੇ ਵਾਲੀ ਥਾਂ ਤੋਂ ਮਾੜੀ ਖ਼ਬਰ ਆਈ ਹੈ ਕਿ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਾਰਟ ਅਟੈਕ ਕਾਰਨ ਕਿਸਾਨ ਦੀ ਮੌਤ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਦਾਅਵੇ ਮੁਤਾਬਕ ਇਸ ਸੰਘਰਸ਼ ਦੌਰਾਨ 600 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।



ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਾਸੀ ਪਟਿਆਲਾ, ਪੰਜਾਬ ਦੋ ਮਹੀਨੇ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਿਸਾਨਾਂ ਨੇ ਦੱਸਿਆ ਕਿ ਕਰਨੈਲ ਸਿੰਘ ਦੋ ਮਹੀਨੇ ਪਹਿਲਾਂ ਹੀ ਧਰਨੇ 'ਚ ਸ਼ਾਮਲ ਹੋਇਆ ਸੀ, ਪਿਛਲੇ ਦੋ ਦਿਨ ਤੋਂ ਉਹ ਬਿਮਾਰ ਸੀ ਤੇ ਕੱਲ੍ਹ ਦੁਪਹਿਰ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ।

ਪੁਲਿਸ ਜਾਂਚ ਅਧਿਕਾਰੀ ਸੰਜੇ ਕੁਮਾਰ ਨੇ ਦੱਸਿਆ ਕਿ ਸਿੰਘੂ ਬਾਰਡਰ 'ਤੇ ਇੱਕ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਜਿਸ ਨੂੰ ਸੋਨੀਪਤ ਦੇ ਸਿਵਲ ਹਸਪਤਾਲ 'ਚ ਭੇਜਿਆ ਗਿਆ ਹੈ। ਉਸ ਦੇ ਪੋਸਟਮਾਰਟਮ ਮਗਰੋਂ ਲਾਸ਼ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਜਾਏਗਾ।