ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਸਰਹੱਦ (Delhi Border) 'ਤੇ ਕਿਸਾਨ ਕਰੀਬ 45 ਦਿਨਾਂ ਤੋਂ ਕੇਂਦਰ ਦੇ ਫਾਰਮ ਕਾਨੂੰਨਾਂ (Farm Laws) ਵਿਰੁੱਧ ਅੰਦੋਲਨ ਕਰ ਰਹੇ ਹਨ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਇਸ ਦੌਰਾਨ ਪਟੀਸ਼ਨਕਰਤਾ ਰਿਸ਼ਭ ਸ਼ਰਮਾ ਨੇ ਸੁਪਰੀਮ ਕੋਰਟ (Supreme Court) ਵਿੱਚ ਦਿੱਲੀ ਦੀ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਬੰਧ ਵਿੱਚ ਇੱਕ ਨਵਾਂ ਹਲਫਨਾਮਾ ਦਾਖਲ ਕੀਤਾ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਸਰਹੱਦ ਤੋਂ ਹਟਾਇਆ ਜਾਵੇ।

ਇਹ ਵੀ ਪੜ੍ਹੋ: Indonesian Flight Missing: ਟੇਕ-ਆਫ ਮਗਰੋਂ ਲਾਪਤਾ ਹੋਇਆ ਜਹਾਜ਼, 50 ਤੋਂ ਵੱਧ ਲੋਕ ਸਵਾਰ

ਪਟੀਸ਼ਨਕਰਤਾ ਨੇ ਆਪਣੀ ਅਰਜ਼ੀ ਵਿਚ ਕਿਹਾ ਹੈ ਕਿ ਪ੍ਰਦਰਸ਼ਨ ਅਤੇ ਸੜਕ ਜਾਮ ਕਾਰਨ ਹਰ ਦਿਨ 3500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਮਾਲ ਦੀ ਕੀਮਤ 30 ਪ੍ਰਤੀਸ਼ਤ ਵੱਧ ਗਈ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਆਖਰੀ ਅੰਤ੍ਰਿਮ ਆਦੇਸ਼ ਵਿੱਚ ਕਿਹਾ ਸੀ ਕਿ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ, ਪਰ ਪ੍ਰਦਰਸ਼ਨਕਾਰੀਆਂ ਨੇ ਮੋਬਾਈਲ ਟਾਵਰ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਅਰਜ਼ੀ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ' ਚ ਸੁਣਵਾਈ ਹੋਣੀ ਹੈ।

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਸਬੰਧੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਈ ਖੜੋਤ ਨੂੰ ਖ਼ਤਮ ਕਰਨ ਲਈ ਅੱਠਵਾਂ ਦੌਰ ਦੀ ਗੱਲਬਾਤ ਹੋਈ। ਇਸ ਬੈਠਕ ਵਿੱਚ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਕਿਸਾਨ ਸੰਗਠਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਮੰਨਣ ਲਈ ਤਿਆਰ ਨਹੀਂ।

ਇਹ ਵੀ ਪੜ੍ਹੋਮੁਖਤਾਰ ਅੰਸਾਰੀ ਨੂੰ ਲਿਆਉਣ ਲਈ ਸੁਪਰੀਮ ਕੋਰਟ ਦਾ ਨੋਟਿਸ ਲੈ ਪੰਜਾਬ ਆ ਰਹੀ ਯੂਪੀ ਪੁਲਿਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904