ਜੰਮੂ: ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਅੱਜ ਇੱਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੋਦਾ ਕਸਬੇ ਤੋਂ 26 ਕਿਲੋਮੀਟਰ ਦੀ ਦੂਰੀ ‘ਤੇ ਗੁੰਡਾਣਾ ਖੇਤਰ ਦੇ ਪੋਸਟਾ-ਪੋਤਰਾ ਪਿੰਡ 'ਚ ਸਾਂਝਾ ਅਭਿਆਨ ਚਲਾਇਆ ਗਿਆ ਸੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ, ਜੋ ਅਜੇ ਵੀ ਜਾਰੀ ਹੈ।



ਉਨ੍ਹਾਂ ਦੱਸਿਆ ਕਿ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕੀਤੀ। ਜਿਸ ਵਿੱਚ ਸੈਨਾ ਦਾ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੈਨਾ ਰਾਸ਼ਟਰੀ ਰਾਈਫਲਜ਼, ਪੁਲਿਸ ਤੇ ਸੀਆਰਪੀਐਫ ਦੇ ਸਾਂਝੇ ਅਭਿਆਨ ਨੇ ਸ਼ਨੀਵਾਰ ਰਾਤ ਨੂੰ ਇੱਕ ਘਰ ਵਿੱਚ ਦੋ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਸੀ।



ਅਧਿਕਾਰੀਆਂ ਨੇ ਕਿਹਾ ਕਿ ਜਦੋਂ ਸਾਂਝੀ ਟੀਮ ਅੱਦਵਾਦੀਆਂ ਦੇ ਟਕਾਣੇ ਵੱਲ ਵੱਧ ਰਹੀ ਸੀ ਤਾਂ ਉਨ੍ਹਾਂ ‘ਤੇ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਦਾ ਉਨ੍ਹਾਂ ਨੇ ਜਵਾਬ ਦਿੱਤਾ। ਵਾਧੂ ਬਲਾਂ ਨੂੰ ਖੇਤਰ ਵਿੱਚ ਭੇਜਿਆ ਗਿਆ ਹੈ। ਇਸ ਸਾਲ ਡੋਡਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਹ ਦੂਜਾ ਮੁਕਾਬਲਾ ਹੈ।



ਇਹ ਵੀ ਪੜ੍ਹੋ: 
 ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ

ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ

ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ

ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ!

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ