Ram Rahim: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਮੌਕੇ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਇਸ ਉੱਤੇ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਪੱਕੇ ਤੌਰ ਉੱਤੇ ਰਾਮ ਰਹੀਮ ਨੂੰ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ।


ਛਤਰਪਤੀ ਨੇ ਕਿਹਾ ਕਿ ਡੇਰਾ ਮੁਖੀ ਦੀ ਫਰਲੋ ਨੂੰ ਲੈ ਕੇ Haryana good conductor prisoner act ਦੇ ਨਿਯਮ ਅੜਿੱਕੇ ਆ ਰਹੇ ਸਨ ਜਿਸ ਨੂੰ 2022 ਵਿੱਚ ਸਰਕਾਰ ਨੇ  ਬਦਲਾਅ ਕਰਕੇ ਗੁਰਮੀਤ ਰਾਮ ਰਹੀਮ ਨੂੰ ਫਾਇਦਾ ਪਹੁੰਚਾਇਆ ਹੈ। ਉਸ ਨੇ ਇਲਜ਼ਾਮ ਲਾਇਆ ਕਿ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਵੀਆਈਪੀ ਬਣਾਕੇ ਰੱਖ ਰਹੀ ਹੈ ਜਦੋਂ ਕਿ ਆਮ ਕੈਦੀਆਂ ਉੱਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ, ਆਮ ਕੈਦੀ ਦੀ ਫਰਲੋ ਅਪੀਲ ਮਹੀਨਿਆਂ ਤੱਕ ਰੁਲਦੀ ਰਹਿੰਦੀ ਹੈ ਜਦੋਂ ਕਿ ਗੁਰਮੀਤ ਰਾਮ ਰਹੀਮ ਨੂੰ ਫਟਾਫਟ ਮਨਜ਼ੂਰੀ ਵੀ ਮਿਲ ਜਾਂਦੀ ਹੈ।


ਛਤਰਪਤੀ ਨੇ ਕਿਹਾ ਕਿ ਸਰਕਾਰ ਰਾਜਨੀਤਿਕ ਫ਼ਾਇਦੇ ਲੈਣ ਲਈ ਗੁਰਮੀਤ ਰਾਮ ਰਹੀਮ ਨੂੰ ਵੀਆਈਪੀ ਟਰੀਟਮੈਂਟ ਦੇ ਰਹੀ ਹੈ ਤੇ ਤਾਂ ਹੀ ਕੁਝ ਸਮੇਂ ਬਾਅਦ ਬਾਹਰ ਕੱਢ ਦਿੰਦੀ ਹੈ। ਇਸ ਦੇ ਨਾਲ ਹੀ ਹਾਈਕੋਰਟ ਦੇ ਫ਼ੈਸਲਾ ਬਾਬਤ ਅੰਸ਼ੁਲ ਨੇ ਕਿਹਾ ਕਿ ਸਰਕਾਰ ਦੀ ਬਦਮਾਸ਼ੀ ਨੂੰ ਹਾਈਕੋਰਟ ਹੀ ਰੋਕ ਸਕਦਾ ਹੈ, ਇਸ ਲਈ ਹਾਈਕੋਰਟ ਨੂੰ ਆਪਣੇ ਫ਼ੈਸਲੇ ਬਾਰੇ ਸੋਚਣਾ ਚਾਹੀਦਾ ਹੈ।


ਜ਼ਿਕਰ ਕਰ ਦਈਏ ਕਿ ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਇਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਛੁੱਟੀ ਦੇ ਦਿੱਤੀ ਕਿ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਚ ਨਹੀਂ ਜਾਵੇਗਾ। ਉਹ ਬਾਗਪਤ ਸਥਿਤ ਬਰਨਵਾ ਆਸ਼ਰਮ 'ਚ 21 ਦਿਨ ਰੁਕੇਗਾ।


ਇਹ ਵੀ ਪੜ੍ਹੋ-Ram Rahim: ਹਰਿਆਣਾ ਦੀਆਂ ਚੋਣਾਂ ਤੋਂ ਪਹਿਲਾਂ ਬਲਾਤਕਾਰੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ, ਬਾਹਰ ਆਉਂਦਿਆਂ ਹੀ ਦਿੱਤਾ ਪ੍ਰੇਮੀਆਂ ਨੂੰ ਸੰਦੇਸ਼, ਜਿਵੇਂ ਸੇਵਾਦਾਰ ਕਹਿਣ ਉਵੇਂ ਹੀ ਕਰਨਾ....