ਐਸਆਈਟੀ ਨੇ ਇਨ੍ਹਾਂ ਕੇਸਾਂ ਨੂੰ ਦੁਬਾਰਾ ਖੋਲ੍ਹਣ ਤੇ ਜਾਂਚ ਕਰਨ ਦੀ ਸਿਫਾਰਸ਼ ਕੀਤੀ ਹੈ ਜਿਨ੍ਹਾਂ ਨੂੰ ਪੁਲਿਸ ਨੇ ਪੂਰੀ ਜਾਂਚ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੋ ਹਫ਼ਤਿਆਂ ਬਾਅਦ ਫੈਸਲਾ ਲਵੇਗੀ ਕਿ ਇਸ ਨੂੰ ਜਨਤਕ ਕਰਨਾ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਸ 'ਚ ਕਿੰਨੇ ਕੇਸ ਹਨ ਜੋ ਮੁੜ ਖੋਲ੍ਹੇ ਜਾਣਗੇ।
ਇਸ ਦੇ ਨਾਲ ਹੀ ਕੇਂਦਰ ਨੇ ਐਸਆਈਟੀ ਭੰਗ ਕਰਨ ਦੀ ਇਜਾਜ਼ਤ ਮੰਗੀ ਹੈ। ਦੱਸ ਦਈਏ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਵੀਂ ਦਿੱਲੀ 'ਚ ਦੰਗੇ ਹੋਏ ਸੀ।