
ਦਿੱਲੀ ਤੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸਮਾਜ ਵਿਰੋਧੀ ਗਤੀਵਿਧੀਆਂ ਵਧੀਆਂ: ਭਾਜਪਾ
ਹਿਮਾਚਲ ਪ੍ਰਦੇਸ਼ ਭਾਜਪਾ ਦੇ ਸੂਬਾ ਜਨਰਲ ਸਕੱਤਰ ਤ੍ਰਿਲੋਕ ਜਾਮਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਿਮਾਚਲ ਪ੍ਰਦੇਸ਼ 'ਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ, ਜਦਕਿ ਪੰਜਾਬ ਤੇ ਦਿੱਲੀ ਸੰਕਟ 'ਚੋਂ ਲੰਘ ਰਹੇ ਹਨ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਭਾਜਪਾ ਦੇ ਸੂਬਾ ਜਨਰਲ ਸਕੱਤਰ ਤ੍ਰਿਲੋਕ ਜਾਮਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਿਮਾਚਲ ਪ੍ਰਦੇਸ਼ 'ਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ, ਜਦਕਿ ਪੰਜਾਬ ਤੇ ਦਿੱਲੀ ਸੰਕਟ 'ਚੋਂ ਲੰਘ ਰਹੇ ਹਨ। ਜਦੋਂ ਤੋਂ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਿੱਚ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਸਮਾਜ ਵਿਰੋਧੀ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਤ੍ਰਿਲੋਕ ਜਾਮਵਾਲ ਨੇ ਕਿਹਾ ਕਿ ਇਹ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਦਿਨ-ਦਿਹਾੜੇ ਫਾਇਰਿੰਗ ਦੀਆਂ ਕਈ ਘਟਨਾਵਾਂ ਵਾਪਰ ਰਹੀਆਂ ਹਨ। ਇਕ ਸਰਕਾਰੀ ਇਮਾਰਤ 'ਤੇ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਸੀ। ਇਹ ਹਥਿਆਰ ਭਾਰਤ ਵਿੱਚ ਨਹੀਂ ਬਣਿਆ ਸੀ।
Breaking News: ਕੇਜਰੀਵਾਲ 15 ਜੂਨ ਨੂੰ ਕਰਨਗੇ ਪੰਜਾਬ ਦਾ ਦੌਰਾ, ਪੰਜਾਬ ਸਰਕਾਰ ਦੀ ਨਵੀਂ ਸਕੀਮ ਦੀ ਕਰਨਗੇ ਸ਼ੁਰੂਆਤ
ਉਨ੍ਹਾਂ ਦੋਸ਼ ਲਾਇਆ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖਾਲਿਸਤਾਨ ਸਮਰਥਕਾਂ ਸਮੇਤ ਦੇਸ਼ ਵਿਰੋਧੀ ਅਨਸਰਾਂ ਦੀ ਹਮਾਇਤ ਕਰ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਹੱਤਿਆਕਾਂਡ ਤੋਂ ਬਾਅਦ ਖਾਲਸਾ ਕਾਲਜ ਦੇ ਸਾਹਮਣੇ ਤੇ ਬੱਸ 'ਤੇ ਗੋਲੀਬਾਰੀ ਕੀਤੀ ਗਈ। ਸਿਰਫ਼ ਸਿਆਸੀ ਲਾਹਾ ਲੈਣ ਲਈ ਹਿਮਾਚਲ ਦਾ ਦੌਰਾ ਕਰਨ ਦੀ ਬਜਾਏ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ। ਜਿੱਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉੱਥੇ ਸਮਾਜ ਵਿਰੋਧੀ ਗਤੀਵਿਧੀਆਂ ਵਧ ਜਾਂਦੀਆਂ ਹਨ।
ਤ੍ਰਿਲੋਕ ਜਾਮਵਾਲ ਨੇ ਕਿਹਾ ਕਿ ਕੇਜਰੀਵਾਲ ਦਾ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਦਾਅਵਾ ਪੂਰੀ ਤਰ੍ਹਾਂ ਝੂਠ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਸਰਕਾਰ ਵਿੱਚ ਉਨ੍ਹਾਂ ਦੇ ਮੰਤਰੀ ਭ੍ਰਿਸ਼ਟਾਚਾਰ ਦੀ ਜਾਂਚ ਦੇ ਘੇਰੇ ਵਿੱਚ ਹਨ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹਿਮਾਚਲ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੱਤਾ ਹੈ ਤੇ ਸੂਬੇ ਦੇ ਲੋਕ ਵੀ ਇਸ ਨਾਲ ਸਹਿਮਤ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
