Lok Sabha Election: ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਭਾਰਤ 'ਚ ਹੋ ਰਹੀਆਂ ਹਨ ਪਾਕਿਸਤਾਨ 'ਚ ਨਹੀਂ। ਉਹ (ਕਾਂਗਰਸ) ਪਾਕਿਸਤਾਨ ਨੂੰ ਪਿਆਰ ਕਰਦੇ ਹਨ, ਭਾਰਤ ਨੂੰ ਨਹੀਂ।


ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦਾ ਹਿੱਸਾ ਪੀ.ਓ.ਕੇ. ਬਣਵਾ ਦਿੱਤਾ। ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, "ਕਾਂਗਰਸ ਦਾ ਪਾਕਿਸਤਾਨ ਪ੍ਰਤੀ ਪਿਆਰ ਜਾਗਣਾ ਇਹ ਦਰਸਾਉਂਦਾ ਹੈ ਕਿ ਇਸ ਦੇ ਆਗੂ ਭਾਰਤ ਵਿੱਚ ਰਹਿੰਦੇ ਹਨ ਪਰ ਪਾਕਿਸਤਾਨ ਦੀ ਤਾਰੀਫ਼ ਕਰਦੇ ਹਨ।" ਕਾਂਗਰਸ ਦੀ ਸੋਚ ਪਾਕਿਸਤਾਨ ਪੱਖੀ ਹੈ। ਭਾਰਤ ਦੇ ਇੱਕ ਹਿੱਸੇ ਨੂੰ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ ਬਣਾ ਦਿੱਤਾ ਹੈ।






ਅਨੁਰਾਗ ਠਾਕੁਰ ਨੇ ਕੀ ਕਿਹਾ ?


ਅਨੁਰਾਗ ਠਾਕੁਰ ਨੇ ਹਿਮਾਚਲ ਪ੍ਰਦੇਸ਼ ਵਿੱਚ ਸਵਾਲ ਚੁੱਕਿਆ ਕਿ ਕਾਂਗਰਸ ਪਾਕਿਸਤਾਨ ਦੀ ਤਾਰੀਫ਼ ਕਿਉਂ ਕਰ ਰਹੀ ਹੈ? ਇਹ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਕਾਂਗਰਸ ਨੂੰ ਭਾਰਤ ਦੇ ਲੋਕਾਂ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਫਿਰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।


ਦਰਅਸਲ, ਅਨੁਰਾਗ ਠਾਕੁਰ ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਜਦੋਂਕਿ ਕਾਂਗਰਸ ਨੇ ਸਤਪਾਲ ਸਿੰਘ ਰਾਏਜ਼ਾਦਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੂਬੇ ਦੀਆਂ ਚਾਰ ਸੀਟਾਂ ਸ਼ਿਮਲਾ (ਰਾਖਵੀਂ), ਹਮੀਰਪੁਰ, ਮੰਡੀ ਅਤੇ ਕਾਂਗੜਾ ਲਈ 1 ਜੂਨ ਨੂੰ ਵੋਟਿੰਗ ਹੋਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।