ਪੜਚੋਲ ਕਰੋ

ਅਬਦੁਲ ਕਲਾਮ ਨੇ ਸਿਖਾਇਆ ਲੋਕਾਂ ਨੂੰ ਖ਼ੁਆਬ ਵੇਖਣਾ ਤੇ ਉਨ੍ਹਾਂ ਨੂੰ ਪੂਰਾ ਕਰਨਾ

ਕਲਾਮ ਸਾਹਿਬ ਦਾ ਕਹਿਣਾ ਸੀ ਕਿ ਬਨਾਵਟੀ ਸੁਖ ਦੀ ਥਾਂ ਸਖ਼ਤ ਉਪਲਬੱਧੀਆਂ ਪਿੱਛੇ ਸਮਰਪਿਤ ਰਹੋ। ਇਹੀ ਉਨ੍ਹਾਂ ਦੀ ਜ਼ਿੰਦਗੀ ਦਾ ਇੱਕ ਮੂਲ ਮੰਤਰ ਵੀ ਸੀ। ਉਹ ਕਿਸੇ ਵੀ ਤਰ੍ਹਾਂ ਤੋਂ ਬਨਾਵਟੀ ਨਹੀਂ ਸੀ। ਉਹ ਤਾਂ ਬਸ ਖ਼ੁਆਬ ਵੇਖਦੇ ਸੀ ਤੇ ਉਸ ਨੂੰ ਪੂਰਾ ਕਰਨ ਲਈ ਜੀ ਤੋੜ ਮਿਹਨਤ ਕਰਦੇ ਸੀ।

ਨਵੀਂ ਦਿੱਲੀ: ਕਲਾਮ ਸਾਹਿਬ ਦਾ ਕਹਿਣਾ ਸੀ ਕਿ ਬਨਾਵਟੀ ਸੁਖ ਦੀ ਥਾਂ ਸਖ਼ਤ ਉਪਲਬੱਧੀਆਂ ਪਿੱਛੇ ਸਮਰਪਿਤ ਰਹੋ। ਇਹੀ ਉਨ੍ਹਾਂ ਦੀ ਜ਼ਿੰਦਗੀ ਦਾ ਇੱਕ ਮੂਲ ਮੰਤਰ ਵੀ ਸੀ। ਉਹ ਕਿਸੇ ਵੀ ਤਰ੍ਹਾਂ ਤੋਂ ਬਨਾਵਟੀ ਨਹੀਂ ਸੀ। ਉਹ ਤਾਂ ਬਸ ਖ਼ੁਆਬ ਵੇਖਦੇ ਸੀ ਤੇ ਉਸ ਨੂੰ ਪੂਰਾ ਕਰਨ ਲਈ ਜੀ ਤੋੜ ਮਿਹਨਤ ਕਰਦੇ ਸੀ। ਇਸੇ ਕਰਕੇ ਦੁਨੀਆ ਉਨ੍ਹਾਂ ਨੂੰ ‘ਮਿਸਾਈਲ ਮੈਨ’ ਦੇ ਤੌਰ ‘ਤੇ ਯਾਦ ਕਰਦੀ ਹੈ। ਏਪੀਜੇ ਅਬਦੁਲ ਕਲਾਮ ਦੇ ਰਵੱਈਏ ਨੂੰ ਕਿਸੇ ਇੱਕ ਦਾਇਰੇ ‘ਚ ਸੀਮਤ ਨਹੀਂ ਕੀਤਾ ਜਾ ਸਕਦਾ। ਜ਼ਿੰਦਗੀ ਨੇ ਜਦੋਂ ਉਨ੍ਹਾਂ ਨੂੰ ਜੋ ਭੂਮਿਕਾ ਨਿਭਾਉਣ ਦਾ ਜ਼ਿੰਮਾ ਸੌਂਪਿਆ, ਉਹ ਉਨ੍ਹਾਂ ‘ਤੇ ਖਰੇ ਉੱਤਰੇ। ਉਹ ਦੇਸ਼ ਦੇ ਰਾਸ਼ਟਰਪਤੀ ਰਹੇ, ਇੱਕ ਮਹਾਨ ਵਿਚਾਰਕ ਰਹੇ, ਲੇਖਕ ਰਹੇ ਤੇ ਵਿਗਿਆਨੀ ਵੀ ਰਹੇ। ਹਰ ਖੇਤਰ ‘ਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ। ਕਲਾਮ ਦੀ ਜ਼ਿੰਦਗੀ ਦਾ ਸਾਰ ਹੈ ਖ਼ੁਆਬ ਦੇਖੋ, ਖ਼ੁਆਬ ਪੂਰੇ ਜ਼ਰੂਰ ਹੁੰਦੇ ਹਨ। ਅੱਜ ਏਪੀਜੇ ਅੱਬਦੁਲ ਕਲਾਮ ਦਾ ਜਨਮ ਦਿਨ ਹੈ। ਅੱਜ ਹੀ ਦੇ ਦਿਨ ਸਾਲ 1931 ‘ਚ ਕਲਾਮ ਸਾਹਿਬ ਪੈਦਾ ਹੋਏ ਸੀ। ਅੱਜ ਬੇਸ਼ੱਕ ਅਸੀਂ ਉਨ੍ਹਾਂ ਨੂੰ ਇੱਕ ਵਧੀਆ ਅਧਿਆਪਕ, ਦੇਸ਼ ਦੇ ਸਭ ਤੋਂ ਵਧੀਆ ਰਾਸ਼ਟਰਪਤੀ, ਸ਼ਾਨਦਾਰ ਵਿਗਿਆਨੀ ਤੇ ਸਭ ਤੋਂ ਖਾਸ ਬਹਿਤਰੀਨ ਇਨਸਾਨ ਦੇ ਤੌਰ ‘ਤੇ ਯਾਦ ਕਰਦੇ ਹਾਂ ਪਰ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਇੰਨਾ ਆਸਾਨ ਨਹੀਂ ਰਿਹਾ। ਜ਼ਿੰਦਗੀ ‘ਚ ਸੰਘਰਸ਼ ਕਰਦੇ ਹੋਏ, ਉਨ੍ਹਾਂ ਨੇ ਕਾਮਯਾਬੀ ਤਕ ਦਾ ਸਫਰ ਤੈਅ ਕੀਤਾ। ਅਬਦੁਲ ਕਲਾਮ ਨੇ ਸਿਖਾਇਆ ਲੋਕਾਂ ਨੂੰ ਖ਼ੁਆਬ ਵੇਖਣਾ ਤੇ ਉਨ੍ਹਾਂ ਨੂੰ ਪੂਰਾ ਕਰਨਾ ਤਮਿਲਨਾਡੂ ‘ਚ ਜਨਮੇ ਅਬਦੁਲ ਨੇ ਜਦੋਂ ਕਾਲਜ ਦੀ ਪੜ੍ਹਾਈ ਸ਼ੁਰੂ ਕੀਤੀ ਤਾਂ ਉਨ੍ਹਾਂ ਦੀ ਜਹਾਜ਼ ‘ਚ ਦਿਲਚਸਪੀ ਵਧਣ ਲੱਗੀ ਤੇ ਪਾਇਲਟ ਬਣਨ ਦਾ ਖਿਆਲ ਦਿਲ ਵਿੱਚ ਆਇਆ। ਜਦੋਂ ਉਨ੍ਹਾਂ ਨੇ ਇੰਜਨੀਅਰਿੰਗ ਦੀ ਪੜ੍ਹਾਈ ਕਰਨ ਤੋਂ ਬਾਅਦ ਆਪਣੇ ਖ਼ੁਆਬਾਂ ਨੂੰ ਤਰਜੀਹ ਦਿੱਤੀ ਤੇ ਏਅਰਫੋਰਸ ‘ਚ ਪਾਇਲਟ ਦਾ ਇੰਟਰਵਿਊ ਦੇਣ ਲਈ ਦੱਖਣੀ ਭਾਰਤ ਤੋਂ ਉੱਤਰੀ ਭਾਰਤ ਰਵਾਨਾ ਹੋਏ। ਇੰਟਰਵਿਊ ‘ਚ ਅੱਠ ਲੋਕਾਂ ਨੂੰ ਚੁਣਿਆ ਗਿਆ ਤੇ ਨੌਵਾਂ ਨੰਬਰ ਕਲਾਮ ਦਾ ਸੀ। ਕਲਾਮ ਨੇ ਦਿੱਲੀ ਜਾ ਕੇ ਜਹਾਜ਼ ਬਣਾਉਣ ਦਾ ਕੰਮ ਕੀਤਾ। ਫੇਰ ਜਹਾਜ਼ ਬਣਾਉਣ ਦਾ ਕੇਂਦਰ ਬੰਗਲੁਰੂ ‘ਚ ਬਣਾਇਆ ਗਿਆ ਤੇ ਉਨ੍ਹਾਂ ਨੂੰ ਕੇਂਦਰ ‘ਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਵਦੇਸ਼ੀ ਹਾਵਰਕ੍ਰਾਫਟ ਬਣਾਉਣ ਦੀ ਜ਼ਿੰਮਵਾਰੀ ਦਿੱਤੀ ਗਈ ਜੋ ਕਾਫੀ ਮੁਸ਼ਕਲ ਮੰਨੀ ਜਾਂਦੀ ਸੀ ਪਰ ਕਲਾਮ ਨੇ ਇਹ ਕੰਮ ਕਰ ਦਿਖਾਇਆ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਹਾਵਰਕ੍ਰਾਫਟ ‘ਚ ਪਹਿਲੀ ਉਡਾਣ ਭਰੀ। ਅਬਦੁਲ ਕਲਾਮ ਨੇ ਸਿਖਾਇਆ ਲੋਕਾਂ ਨੂੰ ਖ਼ੁਆਬ ਵੇਖਣਾ ਤੇ ਉਨ੍ਹਾਂ ਨੂੰ ਪੂਰਾ ਕਰਨਾ ਰੱਖਿਆ ਮੰਤਰੀ ਕਿਸ਼ਨਮੈਨਨ ਨੇ ਕਲਾਮ ਦੀ ਖੂਬ ਤਾਰੀਫ ਕੀਤੀ ਤੇ ਕਿਹਾ ਕਿ ਇਸ ਤੋਂ ਵੀ ਜ਼ਿਆਦਾ ਸ਼ਕਤੀਸ਼ਾਲੀ ਜਹਾਜ਼ ਤਿਆਰ ਕਰੋ। ਇਸ ਤੋਂ ਬਾਅਦ ਕਲਾਮ ਨੇ ‘ਇੰਡੀਅਨ ਕਮੇਟੀ ਫਾਰ ਸਪੇਸ ਰਿਸਰਚ’ ਦਾ ਇੰਟਰਵਿਊ ਦਿੱਤਾ ਜਿੱਥੇ ਉਨ੍ਹਾਂ ਨੂੰ ਚੁਣ ਲਿਆ ਗਿਆ। ਉਨ੍ਹਾਂ ਨੂੰ ਰਾਕੇਟ ਇੰਜਨੀਅਰ ਦੇ ਅਹੁਦੇ ਲਈ ਚੁਣਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਵੇਖੇ ਖ਼ੁਆਬਾਂ ਨੂੰ ਖੰਭ ਮਿਲੇ। ਉਨ੍ਹਾਂ ਨੂੰ ਨਾਸਾ ਭੇਜਿਆ ਗਿਆ। ਨਾਸਾ ਤੋਂ ਵਾਪਸੀ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਦੇ ਪਹਿਲੇ ਰਾਕੇਟ ਨੂੰ ਅਸਮਾਨ ਪਹੁੰਚਾਉਣ ਦੀ ਜ਼ਿੰਮੇਵਾਰੀ ਮਿਲੀ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਉਪਗ੍ਰਹਿ ‘ਨਾਈਕ ਅਪਾਚੀ’ ਨੂੰ ਉਡਾਣ ਦਿੱਤੀ ਸੀ। ਰੋਹਿਣੀ ਰਾਕੇਟ ਨੇ ਉਡਾਣ ਭਰੀ ਤੇ ਸਵਦੇਸ਼ੀ ਰਾਕੇਟ ਦੇ ਦਮ ‘ਤੇ ਭਾਰਤ ਦੀ ਪਛਾਣ ਪੂਰੀ ਦੁਨੀਆ ‘ਚ ਬਣ ਗਈ। ਇਸ ਤੋਂ ਬਾਅਦ ਕਲਾਮ ਦੀ ਪਛਾਣ ਪੂਰੀ ਦੁਨੀਆ ਨੂੰ ਹੋ ਗਈ। ਉਨ੍ਹਾਂ ਨੇ ਆਪਣੀ ਮਿਹਨਤ ਤੇ ਸਾਧਾਰਨ ਸਾਦਗੀ ਭਰੀ ਜ਼ਿੰਦਗੀ ਚੁਣੀ। ਉਨ੍ਹਾਂ ਦੀ ਸਾਦਗੀ ਕਿਸੇ ਵੀ ਬਾਹਰੀ ਚਮਕ ਦਮਕ ਦੀ ਮੋਹਤਾਜ਼ ਨਹੀਂ ਰਹੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Embed widget