ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਦਰਜ 17 ਕੇਸ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇੱਕ ਮਾਮਲਾ ਪਿਛਲੇ ਸਾਲ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਉੱਤੇ ਹੋਈ ਹਿੰਸਾ ਨਾਲ ਵੀ ਜੁੜਿਆ ਹੋਇਆ ਹੈ।


ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਪੁਲਿਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ ਕੀਤੇ ਗਏ 54 ਮਾਮਲਿਆਂ ਵਿੱਚੋਂ 17 ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਇਸ ਵਿੱਚ 200-300 ਦੇ ਕਰੀਬ ਪ੍ਰਦਰਸ਼ਨਕਾਰੀਆਂ ਅਤੇ 25 ਟਰੈਕਟਰਾਂ ਦੇ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਤੱਕ ਪਹੁੰਚਣ ਦਾ ਮਾਮਲਾ ਵੀ ਸ਼ਾਮਲ ਹੈ, ਜਿਸ ਕਾਰਨ ਟਿਕਟ ਕਾਊਂਟਰ ਅਤੇ ਸੁਰੱਖਿਆ ਜਾਂਚ ਦੇ ਸਾਮਾਨ ਨੂੰ ਨੁਕਸਾਨ ਪਹੁੰਚਿਆ ਸੀ।


ਇਸ ਤੋਂ ਇਲਾਵਾ 150-175 ਟਰੈਕਟਰਾਂ 'ਤੇ ਉੱਤਰ ਪ੍ਰਦੇਸ਼ ਦੇ ਲੋਨੀ ਤੋਂ ਦਿੱਲੀ 'ਚ ਦਾਖਲ ਹੋਏ ਕਿਸਾਨਾਂ ਖਿਲਾਫ ਉੱਤਰ-ਪੂਰਬੀ ਦਿੱਲੀ ਦੇ ਜੋਤੀ ਨਗਰ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਉਕਤ ਕਿਸਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ 'ਚ ਵਿਘਨ ਪਾਇਆ ਤੇ ਹਮਲਾ ਕੀਤਾ |


ਜ਼ਿਆਦਾਤਰ ਮਾਮਲੇ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਵਿਰੁੱਧ ਇਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ ਕੋਵਿਡ-19 ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਾਲ ਸਬੰਧਤ ਹਨ।


ਅੰਦੋਲਨਕਾਰੀ ਕਿਸਾਨਾਂ ਨੇ ਨਵੰਬਰ 2020 ਵਿੱਚ ਸੰਸਦ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਸਨ। ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕਿਸਾਨਾਂ ਨੇ ਦਸੰਬਰ 2021 ਵਿੱਚ ਅੰਦੋਲਨ ਬੰਦ ਕਰ ਦਿੱਤਾ ਸੀ।


ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਸੰਯੁਕਤ ਕਿਸਾਨ ਮੋਰਚਾ ਦੀ ਮੰਗ 'ਤੇ ਵੀ ਸਹਿਮਤੀ ਪ੍ਰਗਟਾਈ ਸੀ। ਪਿਛਲੇ ਸਾਲ ਗਣਤੰਤਰ ਦਿਵਸ 'ਤੇ ਇਕ ਟਰੈਕਟਰ ਰੈਲੀ ਦੌਰਾਨ ਅੰਦੋਲਨਕਾਰੀ ਕਿਸਾਨਾਂ ਦੇ ਦਿੱਲੀ ਵਿਚ ਦਾਖਲ ਹੋਣ ਤੋਂ ਬਾਅਦ ਹਿੰਸਾ ਅਤੇ ਭੰਨਤੋੜ ਦੀਆਂ ਰਿਪੋਰਟਾਂ ਆਈਆਂ ਸਨ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ