ਕੇਂਦਰ ਵਿੱਚ ਵੱਡਾ ਫੇਰ ਬਦਲ ! ਕਾਨੂੰਨ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਕਿਰਨ ਰਿਜੁਜੂ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
Kiren Rijiju: ਮੋਦੀ ਕੈਬਨਿਟ ਵਿੱਚ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਇਸ ਮੰਤਰਾਲੇ ਦੀ ਜ਼ਿੰਮੇਵਾਰੀ ਅਰਜੁਨ ਰਾਮ ਮੇਘਵਾਲ ਨੂੰ ਸੌਂਪ ਦਿੱਤੀ ਗਈ ਹੈ।
Kiren Rijiju News: ਮੋਦੀ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਇਆ ਹੈ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਇਸ ਮੰਤਰਾਲੇ ਦੀ ਜ਼ਿੰਮੇਵਾਰੀ ਅਰਜੁਨ ਰਾਮ ਮੇਘਵਾਲ ਨੂੰ ਸੌਂਪੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਤਰੀ ਮੰਡਲ ਦੇ ਫੇਰਬਦਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਕਿਰੇਨ ਰਿਜਿਜੂ ਨੂੰ ਕਾਨੂੰਨ ਮੰਤਰਾਲੇ ਤੋਂ ਹਟਾ ਕੇ ਧਰਤੀ ਵਿਗਿਆਨ ((Ministry of Earth Sciences) ਮੰਤਰਾਲਾ ਸੌਂਪਿਆ ਗਿਆ ਹੈ।
Arjun Ram Meghwal replaces Kiren Rijiju as the Law Minister. Rijijiu assigned the Ministry of Earth Sciences pic.twitter.com/0chlEZG9un
— ANI (@ANI) May 18, 2023
ਇਸ ਬਦਲਾਅ 'ਤੇ 'ਏਬੀਪੀ ਨਿਊਜ਼' ਨਾਲ ਖਾਸ ਗੱਲਬਾਤ 'ਚ ਕਿਰਨ ਰਿਜਿਜੂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਵਿਭਾਗਾਂ 'ਚ ਬਦਲਾਅ ਕੀਤਾ ਗਿਆ ਹੈ। ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ ਜਨਮੇ ਕਿਰਨ ਰਿਜਿਜੂ ਅਰੁਣਾਚਲ ਪੱਛਮੀ ਲੋਕਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ।
ਕਪਿਲ ਸਿੱਬਲ ਨੇ ਕਸਿਆ ਤੰਜ
ਸੀਨੀਅਰ ਵਕੀਲ ਅਤੇ ਸਿਆਸਤਦਾਨ ਕਪਿਲ ਸਿੱਬਲ ਨੇ ਇਸ ਬਦਲਾਅ 'ਤੇ ਚੁਟਕੀ ਲਈ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ, ਕਾਨੂੰਨ ਨਹੀਂ, ਹੁਣ ਧਰਤੀ ਵਿਗਿਆਨ ਮੰਤਰੀ। ਕਾਨੂੰਨਾਂ ਦੇ ਪਿੱਛੇ ਵਿਗਿਆਨ ਨੂੰ ਸਮਝਣਾ ਆਸਾਨ ਨਹੀਂ ਹੈ। ਹੁਣ ਵਿਗਿਆਨ ਦੇ ਨਿਯਮਾਂ ਨਾਲ ਜੂਝਣ ਦੀ ਕੋਸ਼ਿਸ਼ ਕਰੇਗਾ।
Kiren Rijiju :
— Kapil Sibal (@KapilSibal) May 18, 2023
Not Law
Now Minister for Earth Sciences
Not easy to understand the science behind the Laws
Now will try to grapple with the laws of science
Good luck my friend !
ਅਰਜੁਨ ਰਾਮ ਮੇਘਵਾਲ ਜਲਦੀ ਹੀ ਪੀਐਮ ਮੋਦੀ ਨਾਲ ਮੰਚ ਸਾਂਝਾ ਕਰਨਗੇ
ਇਸ ਦੇ ਨਾਲ ਹੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਕਿਰਨ ਰਿਜਿਜੂ ਦੀ ਥਾਂ ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ ਵਜੋਂ ਸੁਤੰਤਰ ਚਾਰਜ ਦਿੱਤਾ ਜਾਵੇਗਾ। ਖਬਰ ਹੈ ਕਿ ਅਰਜੁਨ ਰਾਮ ਮੇਘਵਾਲ ਜਲਦੀ ਹੀ ਪ੍ਰਗਤੀ ਮੈਦਾਨ 'ਚ ਹੋਣ ਵਾਲੇ ਸਰਕਾਰੀ ਪ੍ਰੋਗਰਾਮ 'ਚ ਪੀਐੱਮ ਦੇ ਨਾਲ ਸਟੇਜ 'ਤੇ ਮੌਜੂਦ ਹੋਣਗੇ।