ਦੱਸਿਆ ਜਾ ਰਿਹਾ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਦਾ ਇੱਕ ਜਵਾਨ ਐਲਏਸੀ ਨੂੰ ਪਾਰ ਕਰਦਿਆਂ ਭਾਰਤੀ ਸਰਹੱਦ ਦੇ ਪਾਰ ਆਗਿਆ, ਪਰ ਉੱਥੇ ਤਾਇਨਾਤ ਭਾਰਤੀ ਫੌਜ ਦੀ ਟੁਕੜੀ ਨੇ ਉਸ ਨੂੰ ਕਾਬੂ ਕਰ ਲਿਆ। ਸੂਤਰਾਂ ਨੇ ਦੱਸਿਆ ਕਿ ਚੀਨੀ ਸੈਨਿਕ ਨੂੰ ਰੇਜਾਂਗ ਲਾ ਏਰੀਆ ਤੋਂ ਫੜ੍ਹਿਆ ਗਿਆ ਹੈ ਅਤੇ ਇਸ ਦੀ ਜਾਣਕਾਰੀ ਪੀਐਲਏ ਨੂੰ ਦਿੱਤੀ ਗਈ ਹੈ।
ਦੱਸ ਦਈਏ ਕਿ ਐਲਏਸੀ ਦੇ ਦੋਵੇਂ ਪਾਸਿਆਂ ਤੇ ਵੱਡੀ ਗਿਣਤੀ ਵਿਚ ਫੌਜਾਂ ਦੀ ਤਾਇਨਾਤੀ ਲੰਬੇ ਸਮੇਂ ਤੋਂ ਬਰਕਰਾਰ ਹੈ। ਫਿਲਹਾਲ, ਹਿਰਾਸਤ ਵਿੱਚ ਲਏ ਗਏ ਚੀਨੀ ਸੈਨਿਕ ਨਾਲ ਸਰਹੱਦੀ ਪ੍ਰਬੰਧਨ ਪ੍ਰਕਿਰਿਆਵਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ ਸਥਿਤੀ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਭਾਰਤ ਅਤੇ ਚੀਨ ਵਿਚਾਲੇ ਸਰਹੱਦ 'ਤੇ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ ਫੌਜੀ ਕਮਾਂਡਰ ਪੱਧਰੀ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ।
ਚੀਨ ਚਾਹੁੰਦਾ ਹੈ ਕਿ ਭਾਰਤ ਰਣਨੀਤਕ ਤੌਰ 'ਤੇ ਮਹੱਤਵਪੂਰਣ ਸਿਖਰਾਂ ਤੋਂ ਪਿੱਛੇ ਹਟੇ ਜੋ ਇਸ ਨੇ ਦਸੰਬਰ ਵਿਚ ਕਬਜ਼ਾ ਕੀਤਾ ਸੀ। ਇਸ ਦੇ ਨਾਲ ਹੀ ਭਾਰਤ ਅਪਰੈਲ 2020 ਤੋਂ ਪਹਿਲਾਂ ਐਲਏਸੀ 'ਤੇ ਸਥਿਤੀ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904