ਪੜਚੋਲ ਕਰੋ
Advertisement
ਨਵੇਂ ਫੌਜ ਮੁਖੀ ਨੇ ਪਾਕਿਸਤਾਨ ਤੇ ਸਾਧਿਆ ਨਿਸ਼ਾਨਾ, ਕਿਹਾ ਅੱਤਵਾਦ ਗੁਆਢੀ ਦੇਸ਼ ਦੀ ਨੀਤੀ
ਦੇਸ਼ ਲਈ ਨਵੇਂ ਥਲ ਸੈਨਾ ਮੁਖੀ ਦੇ ਤੌਰ ‘ਤੇ ਅੱਜ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਮਾਨ ਸੰਭਾਲ ਲਈ ਹੈ।। ਸਾਬਕਾ ਸੈਨਾ ਮੁਖੀ ਬਿਪਿਨ ਰਾਵਤ ਨੇ ਉਨ੍ਹਾਂ ਨੂੰ ਕਮਾਨ ਸੌਂਪੀ। ਜਨਰਲ ਨਰਵਾਣੇ ਨੇ ਕਿਹਾ ਕਿ ਅੱਤਵਾਦ ਵਿਸ਼ਵਵਿਆਪੀ ਸਮੱਸਿਆ ਹੈ, ਭਾਰਤ ਲੰਬੇ ਸਮੇਂ ਤੋਂ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ।
ਨਵੀਂ ਦਿੱਲੀ: ਦੇਸ਼ ਲਈ ਨਵੇਂ ਥਲ ਸੈਨਾ ਮੁਖੀ ਦੇ ਤੌਰ ‘ਤੇ ਅੱਜ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਕਮਾਨ ਸੰਭਾਲ ਲਈ ਹੈ।। ਸਾਬਕਾ ਸੈਨਾ ਮੁਖੀ ਬਿਪਿਨ ਰਾਵਤ ਨੇ ਉਨ੍ਹਾਂ ਨੂੰ ਕਮਾਨ ਸੌਂਪੀ। ਜਨਰਲ ਨਰਵਾਣੇ ਨੇ ਕਿਹਾ ਕਿ ਅੱਤਵਾਦ ਵਿਸ਼ਵਵਿਆਪੀ ਸਮੱਸਿਆ ਹੈ, ਭਾਰਤ ਲੰਬੇ ਸਮੇਂ ਤੋਂ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ।
ਉਨ੍ਹਾਂ ਕਿਹਾ ਜਿਥੋਂ ਤੱਕ ਸਾਡੇ ਗੁਆਂਢੀ ਮੁਲਕ ਦਾ ਸੰਬੰਧ ਹੈ, ਤਾਂ ਉਹ ਸਾਡੇ ਖਿਲਾਫ਼ ਪ੍ਰੋਕਸੀ ਵਾਰ ਕਰਨ ਦੇ ਤਰੀਕੇ ਦੇ ਰੂਪ ਵਿੱਚ ਅੱਤਵਾਦ ਨੂੰ ਰਾਜ ਨੀਤੀ ਦੇ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਇਹ ਰਾਜ ਜ਼ਿਆਦਾ ਸਮੇਂ ਤੱਕ ਨਹੀਂ ਰਹਿ ਸਕਦਾ, ਕਿਉਂਕਿ ਤੁਸੀਂ ਸਾਰੇ ਲੋਕਾਂ ਨੂੰ ਹਰ ਸਮੇਂ ਮੂਰਖ ਨਹੀਂ ਬਣਾ ਸਕਦੇ।
ਇਸਦੇ ਨਾਲ ਹੀ ਉਨ੍ਹਾਂ ਕਿਹਾ, "ਸੀਜ਼ ਫਾਇਰ ਦੀ ਉਲੰਘਣਾ ਕਈ ਵਾਰ ਕੀਤੀ ਗਈ ਹੈ। ਅਸੀਂ ਜਾਣਦੇ ਹਾਂ ਕਿ ਵੱਖ-ਵੱਖ ਲਾਂਚਪੈਡਾਂ 'ਤੇ ਦੂਜੇ ਪਾਸੇ ਅੱਤਵਾਦੀ ਹਨ, ਜੋ ਸਰਹੱਦ ਪਾਰ ਕਰਨ ਦਾ ਇੰਤਜ਼ਾਰ ਕਰ ਰਹੇ ਹਨ, ਪਰ ਅਸੀਂ ਇਸ ਖਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ।" ਧਾਰਾ 370 ਨੂੰ ਰੱਦ ਕਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਸਥਿਤੀ ਵਿੱਚ ਇਕ ਨਿਸ਼ਚਤ ਸੁਧਾਰ ਹੋਇਆ ਹੈ।" ਹਿੰਸਾ ਦੀਆਂ ਘਟਨਾਵਾਂ ਵਿੱਚ ਮਹੱਤਵਪੂਰਨ ਗਿਰਾਵਟ ਆਈ ਹੈ। ਇਹ ਜੰਮੂ ਅਤੇ ਕਸ਼ਮੀਰ ਦੀ ਆਬਾਦੀ ਲਈ ਬਹੁਤ ਵਧੀਆ ਹੈ। ਐਮ ਐਮ ਨਰਵਾਣੇ ਨੂੰ ਸੈਨਾ ਵਿੱਚ ਬਹਾਦਰੀ ਅਤੇ ਸਮਰਪਣ ਲਈ ਪਰਮ ਵਿਸ਼ਿਸ਼ਟ ਸੇਵਾ ਮੈਡਲ, ਅਤਿ ਵਸ਼ਿਸ਼ਟ ਸੇਵਾ ਮੈਡਲ, ਸੈਨਾ ਮੈਡਲ ਅਤੇ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। 39 ਸਾਲਾਂ ਦੀ ਸ਼ਾਨਦਾਰ ਸੇਵਾ ਤੋਂ ਬਾਅਦ ਮਨੋਜ ਮੁਕੰਦ ਨਰਵਾਣੇ ਅੱਜ ਭਾਰਤੀ ਸੈਨਾ ਦੀ ਸਿਖਰ 'ਤੇ ਪਹੁੰਚ ਗਏ ਹਨ।#WATCH Army Chief General MM Naravane: Our neighbour is trying to use terrorism as tool of state policy, as a way of carrying out proxy war against us. While maintaining deniability. However, this state can't last long, as they say you can't fool all the people, all the time. pic.twitter.com/mQEsh8CbaJ
— ANI (@ANI) December 31, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement