Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ, ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ
Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ।
Anantnag Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ (13 ਸਤੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਕਰਨਲ, ਮੇਜਰ ਅਤੇ ਡੀਐੱਸਪੀ ਸ਼ਹੀਦ ਹੋ ਗਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼, ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਹੁਮਾਯੂ ਭੱਟ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭੱਟ ਦੀ ਮੌਤ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ: C-295 Transport Aircraft: ਭਾਰਤ ਨੂੰ ਮਿਲਿਆ ਪਹਿਲਾ C-295 ਮਿਲਟਰੀ ਟਰਾਂਸਪੋਰਟ ਏਅਰਕ੍ਰਾਫਟ, IAF ਚੀਫ਼ ਨੇ ਕੀਤਾ ਰਿਸੀਵ, ਜਾਣੋ ਡਿਟੇਲਸ
ਅੱਤਵਾਦੀਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ
ਅਧਿਕਾਰੀਆਂ ਨੇ ਦੱਸਿਆ ਕਿ ਗਡੋਲ ਇਲਾਕੇ 'ਚ ਅੱਤਵਾਦੀਆਂ ਖਿਲਾਫ ਮੁਹਿੰਮ ਮੰਗਲਵਾਰ (12 ਸਤੰਬਰ) ਦੀ ਸ਼ਾਮ ਨੂੰ ਸ਼ੁਰੂ ਹੋਈ ਸੀ ਪਰ ਰਾਤ ਨੂੰ ਇਸ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਤਲਾਸ਼ ਬੁੱਧਵਾਰ ਸਵੇਰੇ ਮੁੜ ਸ਼ੁਰੂ ਕਰ ਦਿੱਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਨੂੰ ਇੱਕ ਟਿਕਾਣੇ ‘ਤੇ ਦੇਖਿਆ ਗਿਆ ਹੈ।
ਰਾਜੌਰੀ ਵਿੱਚ ਹੋਈ ਮੁੱਠਭੇੜ
ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਨਿਊਜ਼ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਹੀ ਰਾਜੌਰੀ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਸੀ। ਇਸ ਨਾਲ ਰਾਜੌਰੀ ਜ਼ਿਲ੍ਹੇ ਦੇ ਦੂਰ-ਦੁਰਾਡੇ ਪਿੰਡ ਨਾਰਲਾ ਵਿੱਚ ਤਿੰਨ ਦਿਨ ਚੱਲੇ ਆਪ੍ਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਤਿੰਨ ਹੋ ਗਈ ਹੈ।
Army colonel and major, deputy superintendent of JK Police killed in Anantnag gunfight: Officials
— Press Trust of India (@PTI_News) September 13, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।