Jammu-Kashmir : ਜੰਮੂ-ਕਸ਼ਮੀਰ  (Jammu-Kashmir) ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ ਕਰਨਲ ਤੇ ਜੰਮੂ-ਕਸ਼ਮੀਰ ਪੁਲਿਸ ਦਾ ਅਧਿਕਾਰੀ ਗੰਭੀਰ ਜ਼ਖ਼ਮੀ ਹੋ ਗਿਆ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਆਪਣੇ ਅਧਿਕਾਰਤ ਹੈਂਡਲ ਉੱਤੇ ਜੰਮੂ- ਕਸ਼ਮੀਰ ਪੁਲਿਸ ਨੇ ਪੋਸਟ ਕਰ ਕੇ ਇਹ ਜਾਣਕਾਰੀ ਦਿੱਤੀ। 



 ਸੋਸ਼ਲ ਮੀਡੀਆ ਉੱਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਲਿਖਿਆ, ਅਨੰਤਨਾਗ ਦੇ ਕੋਕਰਨਾਗ ਖੇਤਰ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਕਰਨਲ ਤੇ ਜੰਮੂ-ਕਸ਼ਮੀਰ ਪੁਲਿਸ ਦਾ ਅਧਿਕਾਰੀ ਗੰਭੀਰ ਜ਼ਖਮੀ ਹੋ ਗਏ ਹਨ।




ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਜੰਮੂ-ਕਸ਼ਮੀਰ ਦੇ ਰਾਜੌਰੀ (Rajouri Encounter) ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇੱਕ ਦਿਨ ਪਹਿਲਾਂ ਸ਼ੁਰੂ ਹੋਈ ਗੋਲੀਬਾਰੀ ਦੌਰਾਨ ਬੁੱਧਵਾਰ ਨੂੰ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਮੁਕੇਸ਼ ਸਿੰਘ ਨੇ ਕਿਹਾ, ‘ਰਾਜੌਰੀ ਦੇ ਨਾਰਲਾ ਖੇਤਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਦੂਜਾ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ। 



ਇਸ ਮੁਕਾਬਲੇ 'ਚ ਇੱਕ ਪੁਲਿਸ ਅਧਿਕਾਰੀ ਸਮੇਤ ਤਿੰਨ ਹੋਰ ਸੁਰੱਖਿਆ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਕੁੱਤਾ ਲੈਬਰਾਡੋਰ ਨੂੰ ਗੋਲੀ ਲੱਗ ਗਈ ਜਿਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ