Russia Ukraine War: ਯੂਕਰੇਨ 'ਚੋਂ ਭਾਰਤੀਆਂ ਨੂੰ ਕੱਢੇਗੀ ਫੌਜ, ਪ੍ਰਧਾਨ ਮੰਤਰੀ ਨੇ ਦਿੱਤੇ ਤੁਰੰਤ ਕਾਰਵਾਈ ਦੇ ਨਿਰਦੇਸ਼
ਚੁਫੇਰਿਓਂ ਅਲੋਚਨਾ ਹੋਣ ਮਗਰੋਂ ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਰਦੇਸ਼ ਦਿੱਤੇ ਹਨ ਕਿ ਹੁਣ ਹਵਾਈ ਸੈਨਾ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਵਿੱਢੇਗੀ।
Russia Ukraine War: ਚੁਫੇਰਿਓਂ ਅਲੋਚਨਾ ਹੋਣ ਮਗਰੋਂ ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਰਦੇਸ਼ ਦਿੱਤੇ ਹਨ ਕਿ ਹੁਣ ਹਵਾਈ ਸੈਨਾ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਵਿੱਢੇਗੀ। ਅੱਜ ਮੰਗਲਵਾਰ ਤੋਂ ਹਵਾਈ ਸੈਨਾ ਦੇ ਕਈ ਸੀ-17 ਜਹਾਜ਼ ਵੀ ਤਾਇਨਾਤ ਕੀਤੇ ਜਾਣਗੇ। ਇਹ ਜਹਾਜ਼ ਭਾਰਤ ਤੋਂ ਯੂਕਰੇਨ ਤੱਕ ਰਾਹਤ ਸਮੱਗਰੀ ਵੀ ਲੈ ਕੇ ਜਾਣਗੇ। ਹੁਣ ਤੱਕ 2016 ਭਾਰਤੀ ਯੂਕਰੇਨ ਤੋਂ ਵਾਪਸ ਆ ਚੁੱਕੇ ਹਨ। ਅੱਜ ਵੀ ਬਹੁਤ ਸਾਰੇ ਭਾਰਤੀ ਵਿਦਿਆਰਥੀ ਵਤਨ ਪਰਤ ਰਹੇ ਹਨ।
ਦੱਸ ਦੇਈਏ ਕਿ ਯੂਕਰੇਨ ਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਾ ਅੱਜ ਛੇਵਾਂ ਦਿਨ ਹੈ। ਦੋਵਾਂ ਦੇਸ਼ਾਂ ਵਿਚਾਲੇ 24 ਫਰਵਰੀ ਨੂੰ ਜੰਗ ਸ਼ੁਰੂ ਹੋਈ ਸੀ। ਯੂਕਰੇਨ ਵਿੱਚ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ। ਤਣਾਅ ਦੇ ਵਿਚਕਾਰ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਵੀ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਬੇਲਾਰੂਸ ਦੀ ਸਰਹੱਦ 'ਤੇ ਰੂਸ ਤੇ ਯੂਕਰੇਨ ਦੇ ਵਫਦ ਵਿਚਾਲੇ ਗੱਲਬਾਤ ਹੋਈ। ਹਾਲਾਂਕਿ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ।
ਆਪਰੇਸ਼ਨ ਗੰਗਾ ਦੀ ਗੱਲ ਕਰੀਏ ਤਾਂ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤਾ ਗਿਆ ਸੀ। ਕੇਂਦਰ ਸਰਕਾਰ ਨੇ ਇਸ ਦੀ ਸ਼ੁਰੂਆਤ 26 ਫਰਵਰੀ ਨੂੰ ਕੀਤੀ ਸੀ। ਮੰਗਲਵਾਰ ਸਵੇਰੇ, ਏਅਰ ਇੰਡੀਆ ਦੀ ਸੱਤਵੀਂ ਉਡਾਣ 182 ਭਾਰਤੀ ਨਾਗਰਿਕਾਂ ਨੂੰ ਲੈ ਕੇ ਰੋਮਾਨੀਆ ਦੇ ਬੁਖਾਰੇਸਟ ਤੋਂ ਮੁੰਬਈ ਪਹੁੰਚੀ। ਏਅਰ ਇੰਡੀਆ ਦਾ ਜਹਾਜ਼ IX1202 ਮੁੰਬਈ ਏਅਰਪੋਰਟ ਪਹੁੰਚਿਆ ਜਿੱਥੇ ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਇਨ੍ਹਾਂ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਬੀਤੇ ਦਿਨ ਬੁਡਾਪੇਸਟ ਤੋਂ ਛੇਵੀਂ ਫਲਾਈਟ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚੀ ਸੀ, ਜਿਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਬੁਡਾਪੇਸਟ ਤੋਂ ਛੇਵੀਂ ਓਪਰੇਸ਼ਨ ਗੰਗਾ ਫਲਾਈਟ ਨੇ 240 ਭਾਰਤੀ ਨਾਗਰਿਕਾਂ ਨੂੰ ਦਿੱਲੀ ਵਾਪਸ ਪਰਤਾਇਆ। ਨਿਕਾਸੀ ਦੀਆਂ ਕੋਸ਼ਿਸ਼ਾਂ ਲਗਾਤਾਰ ਮਜ਼ਬੂਤਹੋ ਰਹੀਆਂ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ