Army Truck Accident: ਸ਼ੁੱਕਰਵਾਰ (23 ਦਸੰਬਰ) ਨੂੰ ਉੱਤਰੀ ਸਿੱਕਮ ਵਿੱਚ ਇੱਕ ਆਰਮੀ ਦੇ ਟਰੱਕ ਨਾਲ ਹਾਦਸਾ ਵਾਪਰ ਗਿਆ। ਇਸ 'ਚ 16 ਜਵਾਨ ਸ਼ਹੀਦ ਹੋਏ ਹਨ। ਜਦੋਂ ਕਿ ਹਾਦਸੇ ਵਿੱਚ ਚਾਰ ਜਵਾਨ ਜ਼ਖ਼ਮੀ ਵੀ ਹੋਏ ਹਨ। ਭਾਰਤੀ ਫ਼ੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ 23 ਦਸੰਬਰ, 2022 ਨੂੰ ਉੱਤਰੀ ਸਿੱਕਮ ਦੇ ਜੇਮਾ ਵਿੱਚ ਇੱਕ ਫੌਜੀ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ ਦੇ 16 ਜਵਾਨ ਸ਼ਹੀਦ ਹੋ ਗਏ ਹਨ।


ਫ਼ੌਜ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਟਾਨ ਤੋਂ ਥੰਗੂ ਵੱਲ ਵਧਿਆ ਸੀ। ਜੇਮਾ ਨੂੰ ਜਾਂਦੇ ਸਮੇਂ ਤੇਜ਼ ਮੋੜ 'ਤੇ ਟਰੱਕ ਤਿਲਕ ਕੇ ਹੇਠਾਂ ਖੱਡ 'ਚ ਜਾ ਡਿੱਗਿਆ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਚਾਰ ਜ਼ਖਮੀ ਸੈਨਿਕਾਂ ਨੂੰ ਏਅਰਲਿਫਟ ਕੀਤਾ ਗਿਆ।


ਭਾਰਤੀ ਫੌਜ ਨੇ ਕਿਹਾ ਕਿ ਬਦਕਿਸਮਤੀ ਨਾਲ ਇਸ ਹਾਦਸੇ ਵਿੱਚ ਤਿੰਨ ਜੂਨੀਅਰ ਕਮਿਸ਼ਨਡ ਅਫਸਰ ਅਤੇ 13 ਜਵਾਨ ਸ਼ਹੀਦ ਹੋ ਗਏ। ਇਸ ਦੁੱਖ ਦੀ ਘੜੀ ਵਿੱਚ ਭਾਰਤੀ ਫ਼ੌਜ ਦੁਖੀ ਪਰਿਵਾਰਾਂ ਦੇ ਨਾਲ ਖੜੀ ਹੈ। ਉੱਤਰੀ ਸਿੱਕਮ ਬਹੁਤ ਖਤਰਨਾਕ ਇਲਾਕਾ ਹੈ। ਇਹ ਇਲਾਕਾ ਇਨ੍ਹੀਂ ਦਿਨੀਂ ਪੂਰੀ ਤਰ੍ਹਾਂ ਬਰਫ਼ ਨਾਲ ਢੱਕਿਆ ਹੋਇਆ ਹੈ।






ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, "ਉੱਤਰੀ ਸਿੱਕਮ 'ਚ ਸੜਕ ਹਾਦਸੇ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ 'ਤੇ ਡੂੰਘਾ ਦੁੱਖ ਹੈ।  ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਹਾਂ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।