ਕਸ਼ਮੀਰ 'ਤੇ ਐਕਸ਼ਨ ਮਗਰੋਂ ਮੋਦੀ ਨਾਲ ਡਟੀ ਮਾਇਆਵਤੀ
ਰਾਜ ਸਭਾ ਵਿੱਚ ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਜੰਮੂ ਕਸ਼ਮੀਰ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ। ਉਹ ਚਾਹੁੰਦੇ ਹਨ ਕਿ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕੀਤਾ ਜਾਵੇ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਐਲਾਨ ਤੋਂ ਤੁਰੰਤ ਬਾਅਦ ਹੀ ਬਹੁਜਨ ਸਮਾਜ ਪਾਰਟੀ (ਬੀਐਸਪੀ) ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ। ਰਾਜ ਸਭਾ ਵਿੱਚ ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਜੰਮੂ ਕਸ਼ਮੀਰ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਪਾਰਟੀ ਨੇਤਾ ਸਤੀਸ਼ ਚੰਦਰ ਮਿਸ਼ਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ। ਉਹ ਚਾਹੁੰਦੇ ਹਨ ਕਿ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕੀਤਾ ਜਾਵੇ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਮਤਾ ਪੱਤਰ ਪੜ੍ਹ ਕੇ ਜੰਮੂ-ਕਸ਼ਮੀਰ ਸੂਬੇ ਤੋਂ ਧਾਰਾ 370 ਹਟਾਉਣ ਦੀ ਗੱਲ ਕਹੀ। ਜਿਵੇਂ ਹੀ ਅਮਿਤ ਸ਼ਾਹ ਨੇ ਇਸ ਨੂੰ ਪੜ੍ਹਨਾ ਸ਼ੁਰੂ ਕੀਤਾ, ਸਦਨ ਵਿੱਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ ਤੇ ਜਿਵੇਂ ਹੀ ਅਮਿਤ ਸ਼ਾਹ ਨੇ ਇਸ ਨੂੰ ਪੜ੍ਹਨਾ ਖ਼ਤਮ ਕੀਤਾ, ਸਦਨ ਵਿੱਚ ਫਿਰ ਜੰਮ ਕੇ ਹੰਗਾਮਾ ਹੋਇਆ।
ਗ੍ਰਹਿ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਿਤ ਸ਼ਾਹ ਦੇ ਐਲਾਨ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ। ਬੀਜੇਪੀ ਦੀ ਸਹਿਯੋਗੀ ਪਾਰਟੀ ਜੇਡੀਯੂ ਵੀ ਇਸ ਦਾ ਵਿਰੋਧ ਕਰ ਰਹੀ ਹੈ।