ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਹਿੰਸਾ ਬਾਰੇ ਗ੍ਰਹਿ ਮੰਤਰਾਲੇ ਦਾ ਬਿਆਨ, 9 ਅਗਸਤ ਨੂੰ ਵਾਪਰੀ ਘਟਨਾ

ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ 9 ਅਗਸਤ ਨੂੰ ਸ੍ਰੀਨਗਰ ਦੇ ਬਾਹਰ ‘ਸ਼ਰਾਰਤੀ ਅਨਸਰਾਂ’ ਨੇ ਅਸ਼ਾਂਤੀ ਫੈਲਾਉਣ ਲਈ ਸੁਰੱਖਿਆ ਬਲਾਂ ‘ਤੇ ਪਥਰਾਅ ਕੀਤਾ, ਪਰ ਪ੍ਰਦਰਸ਼ਨਕਾਰੀਆਂ 'ਤੇ ਗੋਲ਼ੀ ਨਹੀਂ ਚਲਾਈ ਗਈ।

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ 9 ਅਗਸਤ ਨੂੰ ਸ੍ਰੀਨਗਰ ਦੇ ਬਾਹਰ ‘ਸ਼ਰਾਰਤੀ ਅਨਸਰਾਂ’ ਨੇ ਅਸ਼ਾਂਤੀ ਫੈਲਾਉਣ ਲਈ ਸੁਰੱਖਿਆ ਬਲਾਂ ‘ਤੇ ਪਥਰਾਅ ਕੀਤਾ, ਪਰ ਪ੍ਰਦਰਸ਼ਨਕਾਰੀਆਂ 'ਤੇ ਗੋਲ਼ੀ ਨਹੀਂ ਚਲਾਈ ਗਈ। ਇਹ ਘਟਨਾ ਸ੍ਰੀਨਗਰ ਦੇ ਸੌਰਾ ਵਿਖੇ ਵਾਪਰੀ ਜਦੋਂ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਧਾਰਾ 370 ਦੇ ਤਹਿਤ ਦਿੱਤੇ ਗਏ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਤੋਂ ਬਾਅਦ ਲੋਕਾਂ ਦੀਆਂ ਗਤੀਵਿਧੀਆਂ ਤੇ ਸੰਚਾਰ ਸੇਵਾਵਾਂ 'ਤੇ ਪਾਬੰਦੀ ਲਾ ਦਿੱਤੀ ਗਈ ਸੀ।

ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਨੇ ਟਵੀਟ ਕੀਤਾ, 'ਸ੍ਰੀਨਗਰ ਦੇ ਸੌਰਾ ਖੇਤਰ ਵਿੱਚ ਮੀਡੀਆ ਵੱਲੋਂ ਉਕਤ ਘਟਨਾ ਬਾਰੇ ਖ਼ਬਰਾਂ ਦਿਖਾਈਆਂ ਗਈਆਂ। ਸ਼ਰਾਰਤੀ ਅਨਸਰ ਇੱਕ ਸਥਾਨਕ ਮਸਜਿਦ ਤੋਂ ਨਮਾਜ਼ ਅਦਾ ਕਰ ਕੇ ਘਰ ਪਰਤ ਰਹੇ ਲੋਕਾਂ ਦੀ ਭੀੜ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਵਿਆਪਕ ਅਸ਼ਾਂਤੀ ਪੈਦਾ ਕਰਨ ਲਈ ਬਿਨਾਂ ਕਿਸੇ ਉਕਸਾਵੇ ਦੇ ਏਜੰਸੀਆਂ 'ਤੇ ਪਥਰਾਅ ਕੀਤਾ।'

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸੰਜਮ ਰੱਖਿਆ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ। ਬੁਲਾਰੇ ਨੇ ਕਿਹਾ, 'ਇਹ ਦੁਹਰਾਇਆ ਜਾਂਦਾ ਹੈ ਕਿ ਧਾਰਾ 370 ਸਬੰਧੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਕੋਈ ਗੋਲੀਬਾਰੀ ਨਹੀਂ ਹੋਈ ਹੈ।'

ਯਾਦ ਰਹੇ ਸਰਕਾਰ ਵੱਲੋਂ 5 ਅਗਸਤ ਨੂੰ ਸੰਵਿਧਾਨ ਦੀ ਧਾਰਾ 370 ਅਧੀਨ ਜੰਮੂ-ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਰਾਜ ਦਾ ਦਰਜਾ ਹਟਾਇਆ ਗਿਆ ਸੀ ਤੇ ਇਸ ਨੂੰ ਜੰਮੂ-ਕਸ਼ਮੀਰ ਤੇ ਲੱਦਾਖ, ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ। ਇਸ ਪਿੱਛੋਂ 10 ਅਗਸਤ ਨੂੰ ਮੰਤਰਾਲੇ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰਾਜ ਦਾ ਦਰਜਾ ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਵਿਰੋਧ ਪ੍ਰਦਰਸ਼ਨਾਂ ਦੀਆਂ ਛੋਟੀਆਂ-ਮੋਟੀਆਂ ਘਟਨਾਵਾਂ ਵਾਪਰੀਆਂ ਹਨ ਤੇ ਕਿਸੇ ਵਿੱਚ ਵੀ 20 ਤੋਂ ਵੱਧ ਵਿਅਕਤੀ ਸ਼ਾਮਲ ਨਹੀਂ ਸਨ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget