ਪੜਚੋਲ ਕਰੋ
Advertisement
ਜੇਤਲੀ ਦੀ ਹਾਲਤ ਬੇਹੱਦ ਗੰਭੀਰ, ਲਾਈਫ ਸਪੋਰਟ ਸਿਸਟਮ 'ਤੇ ਰੱਖਿਆ
ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਜਾਰੀ ਹੈ। ਸੂਤਰਾਂ ਮਤਾਬਕ ਜੇਤਲੀ ਨੂੰ ਐਕਸਟਰਾਕਾਰਪੋਰੀਅਲ ਮੈਂਬ੍ਰੇਨ ਆਕਸੀਜਨੇਸ਼ਨ (ਈਸੀਐਮਓ) ਤੇ ਇੰਟਰਾ-ਆਰਟਿਕ ਬੈਲੂਨ ਪੰਪ (ਆਈਏਬੀਪੀ) ਸਪੋਰਟ 'ਤੇ ਰੱਖਿਆ ਗਿਆ ਹੈ।
ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਜਾਰੀ ਹੈ। ਸੂਤਰਾਂ ਮਤਾਬਕ ਜੇਤਲੀ ਨੂੰ ਐਕਸਟਰਾਕਾਰਪੋਰੀਅਲ ਮੈਂਬ੍ਰੇਨ ਆਕਸੀਜਨੇਸ਼ਨ (ਈਸੀਐਮਓ) ਤੇ ਇੰਟਰਾ-ਆਰਟਿਕ ਬੈਲੂਨ ਪੰਪ (ਆਈਏਬੀਪੀ) ਸਪੋਰਟ 'ਤੇ ਰੱਖਿਆ ਗਿਆ ਹੈ।
ਜੇਤਲੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਵਾਲਿਆਂ ਦੀ ਆਵਾਜਾਈ ਵੀ ਜਾਰੀ ਹੈ। ਅੱਜ ਬੀਜੇਪੀ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ, ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ, ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਤੇ ਬੀਜੇਪੀ ਜਨਰਲ ਸਕੱਤਰ ਅਰੁਣ ਸਿੰਘ ਨੇ ਏਮਜ਼ ਜਾ ਕੇ ਜੇਤਲੀ ਦੀ ਸਿਹਤ ਬਾਰੇ ਜਾਣਕਾਰੀ ਲਈ।
ਸਾਬਕਾ ਵਿੱਤ ਮੰਤਰੀ ਨੂੰ 9 ਅਗਸਤ ਨੂੰ ਸਾਹ ਲੈਣ ਵਿੱਚ ਤਕਲੀਫ ਹੋਣ ਤੇ ਬੇਚੈਨੀ ਮਹਿਸੂਸ ਹੋਣ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਏਮਜ਼ ਨੇ 10 ਅਗਸਤ ਤੋਂ ਹੁਣ ਤਕ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement