ਪੜਚੋਲ ਕਰੋ
Advertisement
ਜਲ ਉੱਠਿਆ ਪ੍ਰਦੇਸ਼! ਹਿੰਸਕ ਭੀੜ ਨੇ ਸਾੜੀਆਂ 60 ਗੱਡੀਆਂ, ਡਿਪਟੀ CM ਦਾ ਘਰ ਵੀ ਸਾੜਿਆ
ਈਟਾਨਗਰ: ਅਰੁਣਾਂਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਉਪ ਮੁੱਖ ਮੰਤਰੀ ਚਾਊਨਾ ਮੀਨ ਦੀ ਰਿਹਾਇਸ਼ ਨੂੰ ਕਥਿਤ ਤੌਰ ’ਤੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨ ਦੇ ਦਫ਼ਤਰ ਦੀ ਵੀ ਭੰਨ੍ਹਤੋੜ ਕੀਤੀ। ਇਸ ਤੋਂ ਇਲਾਵਾ 60 ਵਾਹਨ ਵੀ ਅੱਗ ਦੇ ਹਵਾਲੇ ਕਰ ਦਿੱਤੇ ਗਏ ਹਨ। ਇਹ ਪ੍ਰਦਰਸ਼ਨਕਾਰੀ ਛੇ ਤਬਕਿਆਂ ਨੂੰ ਸਥਾਨਕ ਨਿਵਾਸੀ ਪ੍ਰਮਾਣ ਪੱਤਰ ਦਿੱਤੇ ਜਾਣ ਦੀ ਸਿਫਾਰਸ਼ ਦਾ ਵਿਰੋਧ ਕਰ ਰਹੇ ਸੀ।
ਹਾਲਾਤ ਨੂੰ ਕਾਬੂ ਕਰਨ ਲਈ ਇੱਥੇ ਆਈਟੀਬੀਪੀ ਦੀਆਂ ਛੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇੱਕ ਕੰਪਨੀ ਵਿੱਚ ਲਗਪਗ 100 ਜਵਾਨ ਹੁੰਦੇ ਹਨ। ਭਾਰੀ ਵਿਰੋਧ ਪ੍ਰਦਰਸ਼ਨ ਵੇਖਦਿਆਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੇਮਾ ਖਾਂਡੂ ਨੇ ਵੀ ਉਨ੍ਹਾਂ ਨੂੰ ਸੂਬੇ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ ਹੈ।
ਇਸ ਸਬੰਧੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸ ’ਤੇ ਲੋਕਾਂ ਨੂੰ ਭੜਕਾਉਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਖਾਂਡੂ ਨੇ ਸਪਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪੀਆਰਸੀ ਤੇ ਬਿੱਲ ਨਹੀਂ ਲਿਆ ਰਹੀ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪੀਆਰਸੀ ਲਈ ਲੜ ਰਹੀ ਹੈ ਪਰ ਲੋਕਾਂ ਨੂੰ ਗਲਤ ਤਰੀਕੇ ਨਾਲ ਉਕਸਾ ਰਹੀ ਹੈ।Violence in Arunachal Pradesh on Permanent residence certificate row:Home Minister Rajnath Singh spoke to Chief Minister & Governor. Mob in front of CM's house has dispersed. Necessary instructions have been given.Ministry of Home Affairs is keeping a close watch on the situation pic.twitter.com/dr7QupUBrC
— ANI (@ANI) February 24, 2019
ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਪੁਲਿਸ ਫਾਇਰਿੰਗ ਵਿੱਚ ਜ਼ਖ਼ਮੀ ਹੋਏ ਇੱਕ ਸ਼ਖ਼ਸ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਿਸ ਤੋਂ ਬਾਅਦ ਵੱਡੀ ਗਿਣਤੀ ਲੋਕਾਂ ਨੇ ਸੜਕਾਂ ’ਤੇ ਮਾਰਚ ਕੀਤਾ ਤੇ ਜਨਤਕ ਥਾਵਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਉਪ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਅੱਗ ਲਾ ਦਿੱਤੀ ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੀ ਭੰਨ੍ਹਤੋੜ ਕੀਤੀ। ਇਸ ਤੋਂ ਇਲਾਵਾ ਦਫ਼ਤਰ ਬਾਹਰ ਖੜੀਆਂ ਕਰੀਬ 60 ਗੱਡੀਆਂ ਵੀ ਸਾੜ ਦਿੱਤੀਆਂ।Permanent residence certificate row: Police station and a fire station in Itanagar vandalized after violence broke out during a strike called by 18 student&civil society orgs. Protesters allege a youth was also killed in police firing. #ArunachalPradesh pic.twitter.com/XSyf282Y3d
— ANI (@ANI) February 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਕਾਰੋਬਾਰ
ਕ੍ਰਿਕਟ
Advertisement