ਪੜਚੋਲ ਕਰੋ
Advertisement
(Source: Dainik Bhaskar)
ਐਗਜ਼ਿਟ ਪੋਲ ਮਗਰੋਂ ਇੱਕਜੁਟ ਹੋਏ ਕੇਜਰੀਵਾਲ ਤੇ ਅਖਿਲੇਸ਼ ਯਾਦਵ !
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਵਿਰੋਧੀ ਪਾਰਟੀਆਂ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇੱਕ-ਦੂਜੇ ਨੂੰ ਇਕੱਠੇ ਦੱਸਿਆ ਹੈ। ਕੇਜਰੀਵਾਲ ਅਤੇ ਯਾਦਵ ਨੇ 23 ਮਈ ਨੂੰ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਦੀ ਰਣਨੀਤੀ 'ਤੇ ਚਰਚਾ ਕੀਤੀ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਵਿਰੋਧੀ ਪਾਰਟੀਆਂ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇੱਕ-ਦੂਜੇ ਨੂੰ ਇਕੱਠੇ ਦੱਸਿਆ ਹੈ। ਕੇਜਰੀਵਾਲ ਅਤੇ ਯਾਦਵ ਨੇ 23 ਮਈ ਨੂੰ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਦੀ ਰਣਨੀਤੀ 'ਤੇ ਚਰਚਾ ਕੀਤੀ। 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੱਸਿਆ ਕਿ ਕੇਜਰੀਵਾਲ ਤੇ ਯਾਦਵ ਨੇ ਟੈਲੀਫੋਨ 'ਤੇ ਗੱਲ ਕਰਕੇ ਅੱਗੇ ਦੀ ਰਣਨੀਤੀ 'ਤੇ ਚਰਚਾ ਕੀਤੀ ਹੈ।
ਸੰਜੈ ਸਿੰਘ ਨੇ ਲਖਨਊ ਵਿੱਚ ਯਾਦਵ ਨੂੰ ਮਿਲਣ ਤੋਂ ਬਾਅਦ ਦੱਸਿਆ ਕਿ ਕੇਜਰੀਵਾਲ ਨੇ ਸਪਾ ਮੁਖੀ ਨਾਲ ਟੈਲੀਫੋਨ 'ਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ। ਦੇਰ ਸ਼ਾਮੀਂ ਯਾਦਵ ਨੇ ਸੰਜੈ ਸਿੰਘ ਨਾਲ ਆਪਣੀ ਤਸਵੀਰ ਟਵੀਟ ਕਰਦਿਆਂ ਕਿਹਾ 'ਆਪ ਦੇ ਨਾਲ' ਤੇ ਇਸ ਦੇ ਜਵਾਬ ਵਿੱਚ ਕੇਜਰੀਵਾਲ ਨੇ ਵੀ ਟਵੀਟ ਕੀਤਾ, 'ਅਸੀਂ ਵੀ ਤੁਹਾਡੇ ਨਾਲ ਹਾਂ ਅਖਿਲੇਸ਼ ਜੀ।'
ਸੰਜੈ ਸਿੰਘ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਬੀਜੇਪੀ ਨੂੰ ਸੱਤਾ 'ਚ ਵਾਪਸ ਆਉਣ ਤੋਂ ਰੋਕਣ ਨੂੰ ਤਰਜੀਹ ਦੇ ਰਹੀਆਂ ਹਨ। ਇਸ ਸਬੰਧ ਵਿੱਚ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੇ 17 ਮਈ ਨੂੰ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।हम भी आप के साथ हैं अखिलेश जी ???? https://t.co/1zncabl2Tl
— Arvind Kejriwal (@ArvindKejriwal) May 21, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement