ਪੜਚੋਲ ਕਰੋ

ਸਿੱਧੂ ਖਿਲਾਫ ਕੇਜਰੀਵਾਲ ਤੇ ਸੁਖਬੀਰ ਬਾਦਲ ਇੱਕੋ ਸੁਰ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਇੱਕਸੁਰ ਵਿਖਾਈ ਦਿੱਤੇ। ਦੋਵਾਂ ਨੇ ਨਵਜੋਤ ਸਿੱਧੂ ਨੂੰ ਪੁਲਵਾਮਾ ਹਮਲੇ ਬਾਰੇ ਬਿਆਨ 'ਤੇ ਘੇਰਿਆ। ਕੇਜਰੀਵਾਲ ਨੇ ਸਿੱਧੂ ਦੇ ਬਿਆਨ ’ਤੇ ਕਿਹਾ ਕਿ ਇਸ ਨਾਲ ਪੂਰੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਸਿੱਧੂ ਨੇ ਦੋਸਤੀ ਨੂੰ ਦੇਸ਼ ਤੋਂ ਉੱਪਰ ਰੱਖਿਆ ਹੈ। ਇਸੇ ਤਰ੍ਹਾਂ ਸੁਖਬੀਰ ਬਾਦਲ ਨੇ ਵੀ ਸਿੱਧੂ ਦੇ ਬਿਆਨ ’ਤੇ ਗੱਲ ਕੀਤੀ। ਉਨ੍ਹਾਂ ਸਿੱਧੂ ਨੂੰ ਪੁੱਛਿਆ ਕਿ ਉਹ ਦੱਸਣ ਉਨ੍ਹਾਂ ਲਈ ਦੇਸ਼ ਪਹਿਲਾਂ ਹੈ ਜਾਂ ਦੋਸਤ। ਦੋਵੇਂ ਲੀਡਰ ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੀ ਰਿਸੈਪਸ਼ਨ ਪਾਰਟੀ ਵਿੱਚ ਪਹੁੰਚੇ ਹੋਏ ਸੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪਾਕਿਸਤਾਨ ਕਹਿ ਰਿਹਾ ਹੈ ਕਿ ਪੁਲਵਾਮਾ ਹਮਲੇ ਵਿੱਚ ਉਸ ਦਾ ਹੱਥ ਨਹੀਂ ਪਰ ਭਾਰਤ ਦੀਆਂ ਖੁਫੀਆ ਏਜੰਸੀਆਂ ਹਮਲੇ ਪਿੱਛੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਫੀ ਬੇਰਹਿਮੀ ਭਰਿਆ ਹਮਲਾ ਸੀ ਤੇ ਭਾਰਤ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਸਰਕਾਰ ਦੀ ਨਾਲਾਇਕੀ ਹੈ ਕਿ ਉਸ ਦੇ ਆਪਣੇ ਮੰਤਰੀ ਸਵਾਲ ਕਰ ਰਹੇ ਹਨ। ਦਰਅਸਲ ਬੀਤੇ ਕੱਲ੍ਹ ਵਿਧਾਨ ਸਭਾ ਵਿੱਚ ਕਾਂਗਰਸੀ ਮੰਤਰੀਆਂ ਨੇ ਕਿਹਾ ਸੀ ਕਿ ਸੱਤਾ ਵਿੱਚ ਹੁੰਦਿਆਂ ਵੀ ਕਾਂਗਰਸ ਦੀ ਸਰਕਾਰ ਬਿਕਰਮ ਮਜੀਠੀਆ ’ਤੇ ਕਾਰਵਾਈ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਮਜੀਠੀਆ ’ਤੇ ਕਾਰਵਾਈ ਕਰਨੀ ਚਾਹੀਦੀ ਹੈ। ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਤੇ ਬਾਜਵਾ ਦੀਆਂ ਆਪਣੀ ਸਰਕਾਰ ’ਤੇ ਪਾਈਆਂ ਲਾਹਨਤਾਂ ਤੋਂ ਜ਼ਾਹਰ ਹੋ ਗਿਆ ਹੈ ਕਿ ਇਹ ਸਭ ਆਪਸ ਵਿੱਚ ਮਿਲੇ ਹੋਏ ਹਨ। ਪੁਲਿਸ ਅਫ਼ਸਰ ਪਰਮਰਾਜ ਉਮਰਾਨੰਗਲ ਦੀ ਗ੍ਰਿਫ਼ਤਾਰੀ ’ਤੇ ਮਾਨ ਨੇ ਕਿਹਾ ਕਿ ਇਸ ਨਾਲ ਹੁਣ ਵੱਡੇ ਲੋਕ ਨੂੰ ਹੱਥ ਪਵੇਗਾ ਪਰ ਡੀਜੀਪੀ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਉਨ੍ਹਾਂ ਨੇ ਗੋਲੀ ਕਿਸ ਦੇ ਕਹਿਣ ’ਤੇ ਚਲਾਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget