ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫਾ (Kejriwal resignation) ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਦਿੱਲੀ ਵਾਸੀਆਂ ਦੇ ਹੁਕਮਾਂ 'ਤੇ ਹੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣਗੇ।


ਉਨ੍ਹਾਂ ਨੇ ਹਰਿਆਣਾ ਵਿਚ 'ਆਪ' ਵਰਕਰਾਂ ਨੂੰ ਸੰਬੋਧਨ ਦੌਰਾਨ ਆਖਿਆ ਕਿ ਜਨਤਾ ਦੇ ਆਸ਼ੀਰਵਾਦ ਨਾਲ ਭਾਜਪਾ ਦੀਆਂ ਸਾਰੀਆਂ ਸਾਜ਼ਿਸ਼ਾਂ ਦਾ ਮੁਕਾਬਲਾ ਕਰਨ ਦੀ ਤਾਕਤ ਹੈ। ਅਸੀਂ ਭਾਜਪਾ ਅੱਗੇ ਨਾ ਤਾਂ ਝੁਕਾਂਗੇ, ਨਾ ਰੁਕਾਂਗੇ ਅਤੇ ਨਾ ਹੀ ਵਿਕਣਗੇ। 


ਉਨ੍ਹਾਂ ਆਖਿਆ ਕਿ ਅੱਜ ਤੋਂ 2 ਦਿਨ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਜਨਤਾ ਦੇ ਫੈਸਲਾ ਦੇਣ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਾਂਗਾ।



ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ’ਚ ‘ਆਪ’ ਦੇ ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ। 


‘ਆਪ’ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੀ ਜਨਤਾ ਨੂੰ ਸੰਦੇਸ਼ ਦਿੱਤਾ ਹੈ ਕਿ ਭਾਰਤ ਵਿੱਚ ਕੋਈ ਵੀ ਸੰਵਿਧਾਨ ਤੋਂ ਉੱਪਰ ਨਹੀਂ ਹੈ। ਹਾਲਾਂਕਿ ਕੇਜਰੀਵਾਲ ਨੇ ਅੱਜ ਅਸਤੀਫੇ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 


ਦੱਸ ਦਈਏ ਕਿ ਅਜੇ ਕੱਲ੍ਹ ਹੀ ‘ਆਪ’ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ ਤੇ ਦਿੱਲੀ ਦੇ ਲੋਕਾਂ ਦਾ ਕੋਈ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਰ੍ਹਦਿਆਂ ਕੇਜਰੀਵਾਲ ਨੂੰ ‘ਫ਼ਰਜ਼ੀ’ ਕੇਸ ਵਿੱਚ ਜੇਲ੍ਹ ਭੇਜਣ ਲਈ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। 


ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਝੂਠ ਫੈਲਾਅ ਰਹੀ ਹੈ ਕਿ ਕੇਜਰੀਵਾਲ ਫਾਈਲਾਂ ’ਤੇ ਦਸਤਖਤ ਨਹੀਂ ਕਰ ਸਕਦੇ ਜਾਂ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਇਸ ਝੂਠ ਨੂੰ ਬੇਸ਼ਰਮੀ ਨਾਲ ਫੈਲਾਉਣ ਲਈ ਭਾਜਪਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।