ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ ਕਿ ਉਹ ਆਕਸੀਜਨ ਟੈਂਕਰ ਖਰੀਦ ਰਹੇ ਹਨ। ਦਿੱਲੀ ਸਰਕਾਰ ਨੇ ਬੈਂਕਾਕ ਤੋਂ 18 ਟੈਂਕਰ ਦਰਾਮਦ ਕਰਨ ਦਾ ਫੈਸਲਾ ਲਿਆ ਹੈ, ਇਹ ਟੈਂਕਰ ਕੱਲ੍ਹ ਤੋਂ ਆਉਣੇ ਸ਼ੁਰੂ ਹੋ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਲਈ ਏਅਰ ਫੋਰਸ ਦੇ ਜਹਾਜ਼ ਦੇਣ ਦੀ ਬੇਨਤੀ ਕੀਤੀ ਹੈ ਤੇ ਉਨ੍ਹਾਂ ਦਾ ਬਹੁਤ ਸਕਾਰਾਤਮਕ ਰਵੱਈਆ ਹੈ।


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਫਰਾਂਸ ਤੋਂ 21 ਆਕਸੀਜਨ ਪਲਾਂਟ ਦਰਾਮਦ ਕਰ ਰਹੇ ਹਾਂ, ਇਹ ਰੈਡੀ ਟੂ ਯੂਜ ਪਲਾਂਟ ਹੈ। ਉਹ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾਣਗੇ, ਇਹ ਉਨ੍ਹਾਂ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਨੂੰ ਦੂਰ ਕਰਨ ਵਿੱਚ ਸਾਡੀ ਸਹਾਇਤਾ ਕਰੇਗਾ।


ਕੇਜਰੀਵਾਲ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਦਿੱਲੀ ਵਿੱਚ 44 ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਅਗਲੇ ਇੱਕ ਮਹੀਨੇ ਵਿੱਚ, ਅਸੀਂ ਆਕਸੀਜਨ ਦੇ 44 ਪਲਾਂਟ ਲਗਾਉਣ ਜਾ ਰਹੇ ਹਾਂ, ਜਿਸ ਵਿੱਚ 8 ਪਲਾਂਟ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਹ 8 ਪਲਾਂਟ 30 ਅਪ੍ਰੈਲ ਤੱਕ ਤਿਆਰ ਹੋ ਜਾਣਗੇ। ਦਿੱਲੀ ਸਰਕਾਰ 36 ਪਲਾਂਟ ਲਗਾ ਰਹੀ ਹੈ, ਜਿਨ੍ਹਾਂ ਵਿਚੋਂ 21 ਪਲਾਂਟ ਫਰਾਂਸ ਤੋਂ ਆ ਰਹੇ ਹਨ, ਬਾਕੀ 15 ਸਾਡੇ ਦੇਸ਼ ਦੇ ਹਨ।


ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪਿਛਲੇ 4-5 ਦਿਨਾਂ ਵਿੱਚ ਦੇਸ਼ ਦੇ ਕਈ ਉਦਯੋਗਪਤੀਆਂ ਨੂੰ ਪੱਤਰ ਲਿਖਿਆ ਸੀ। ਮੈਂ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖਿਆ ਅਤੇ ਮਦਦ ਲਈ ਕਿਹਾ। ਸਾਨੂੰ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ, ਸਾਨੂੰ ਬਹੁਤ ਸਾਰੇ ਲੋਕਾਂ ਤੋਂ ਆੱਫਰ ਮਿਲੇ ਹਨ। ਉਨ੍ਹਾਂ ਵਿਚੋਂ ਬਹੁਤ ਸਾਰੇ ਮਦਦ ਕਰ ਰਹੇ ਹਨ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜੋ ਦਿੱਲੀ ਸਰਕਾਰ ਦੀ ਸਹਾਇਤਾ ਕਰ ਰਹੇ ਹਨ।