ਨਵੀਂ ਦਿੱਲੀ: ਕੋਰੋਨਾ ਸੰਕਟ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਮੁਫ਼ਤ ਰਾਸ਼ਨ ਤੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਦੇ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਦੋ ਮਹੀਨਿਆਂ ਲਈ ਮੁਫ਼ਤ ਰਾਸ਼ਨ ਤੇ ਆਟੋ ਰਿਕਸ਼ਾ ਚਾਲਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।


ਮੁੱਖ ਮੰਤਰੀ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਸ ਦਾ ਇਹ ਮਤਲਬ ਨਹੀਂ ਹੈ ਕਿ ਲੌਕਡਾਊਨ ਦੋ ਮਹੀਨਿਆਂ ਤੱਕ ਚੱਲੇਗਾ। ਦਿੱਲੀ ਸਰਕਾਰ ਸਾਰੇ ਆਟੋ ਤੇ ਟੈਕਸੀ ਡਰਾਈਵਰਾਂ ਨੂੰ 5000 ਰੁਪਏ ਦੇਵੇਗੀ ਤਾਂ ਜੋ ਇਸ ਵਿੱਤੀ ਸੰਕਟ ਦੌਰਾਨ ਉਨ੍ਹਾਂ ਨੂੰ ਕੁਝ ਸਹਾਇਤਾ ਮਿਲ ਸਕੇ।


ਦਿੱਲੀ ਵਿਚ ਕੋਰੋਨਾ ਨਾਲ 448 ਮੌਤਾਂ


ਪਿਛਲੇ 24 ਘੰਟਿਆਂ ਦੌਰਾਨ ਕੌਮੀ ਰਾਜਧਾਨੀ ਵਿੱਚ ਕੋਵਿਡ ’ਚ ਰਿਕਾਰਡ 448 ਮੌਤਾਂ ਹੋਈਆਂ, ਜਦਕਿ ਇਸ ਦੌਰਾਨ 18,043 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ 15 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ ਹਨ। ਲਾਗ ਦੀ ਦਰ 29.56 ਪ੍ਰਤੀਸ਼ਤ ਦਰਜ ਕੀਤੀ ਗਈ। ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਰਾਸ਼ਟਰੀ ਰਾਜਧਾਨੀ ’ਚ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 400 ਨੂੰ ਪਾਰ ਕਰ ਗਈ ਹੈ।


ਐਤਵਾਰ ਨੂੰ ਰਾਜਧਾਨੀ ਦਿੱਲੀ ’ਚ 61,045 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 18,043 ਸੰਕਰਮਿਤ ਮਿਲੇ ਹਨ। ਇਹ 15 ਅਪ੍ਰੈਲ ਤੋਂ ਬਾਅਦ ਦਾ ਸਭ ਤੋਂ ਘੱਟ ਅੰਕੜਾ ਹੈ ਜਦੋਂ 16,699 ਵਿਅਕਤੀ ਸੰਕਰਮਿਤ ਮਿਲੇ ਸਨ।


ਇਕ ਦਿਨ ਪਹਿਲਾਂ 1611 ਲੋਕਾਂ ਨੂੰ ਟੀਕੇ ਦੀ ਖੁਰਾਕ ਦਿੱਤੀ ਗਈ ਸੀ, ਜੋ ਕਿ ਹੁਣ ਤੱਕ ਦੀ ਸਭ ਤੋਂ ਘੱਟ ਹੈ। ਇਨ੍ਹਾਂ ਵਿੱਚੋਂ 1260 ਵਿਅਕਤੀਆਂ ਨੇ ਪਹਿਲੀ ਖੁਰਾਕ ਲਈ। ਦੂਜੇ ਦਿਨ ਸੰਕਰਮਣ ਦੀ ਦਰ 30 ਫੀਸਦੀ ਤੋਂ ਹੇਠਾਂ ਰਹੀ। ਐਤਵਾਰ ਨੂੰ ਲਾਗ ਦੀ ਦਰ 28.33 ਫੀਸਦੀ ਦਰਜ ਕੀਤੀ ਗਈ।


ਇਹ ਵੀ ਪੜ੍ਹੋ: ਆਕਸੀਜ਼ਨ ਦੀ ਕਮੀ ‘ਤੇ ਹਾਈਕੋਰਟ ਦਾ ਕੇਂਦਰ ਨੂੰ ਰਗੜਾ- ਤੁਸੀਂ ਅੰਨ੍ਹੇ ਹੋ ਸਕਦੇ ਹੋ, ਅਸੀਂ ਨਹੀਂ...


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904