ਕੇਜਰੀਵਾਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੁਫ਼ਤ ਵਾਈ-ਫਾਈ ਦੀ ਸਹੂਲਤ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਹਰ ਵਿਅਕਤੀ ਨੂੰ 15 ਜੀਬੀ ਡੇਟਾ ਪ੍ਰਤੀ ਮਹੀਨਾ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ਇਹ ਇਸ ਦਾ ਪਹਿਲਾ ਪੜਾਅ ਹੈ, ਇਸ ਸੇਵਾ ਨੂੰ ਅੱਗੇ ਵੀ ਵਧਾਇਆ ਜਾਵੇਗਾ।
ਇਸ ਦੇ ਨਾਲ ਹੀ ਦੋ ਪੜਾਵਾਂ ਵਿੱਚ 2.8 ਲੱਖ ਸੀਸੀਟੀਵੀ ਕੈਮਰੇ ਲਗਾਉਣ ਦਾ ਫ਼ੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 1.4 ਲੱਖ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਹਿਸਾਬ ਨਾਲ ਹਰ ਵਿਧਾਨ ਸਭਾ ਖੇਤਰ ਵਿੱਚ 2000 ਸੀਸੀਟੀਵੀ ਕੈਮਰੇ ਲਾਏ ਜਾਣਗੇ।
ਦੱਸਣਯੋਗ ਹੈ ਕਿ ਸਾਲ 2020 ਵਿੱਚ ਦਿੱਲੀ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਹੀਆਂ ਹਨ। ਇਹੀ ਕਾਰਨ ਹੈ ਕਿ ਸਰਕਾਰ ਕਈ ਯੋਜਨਾਵਾਂ ਦਾ ਐਲਾਨ ਕਰ ਰਹੀ ਹੈ ਅਤੇ ਹੋਰ ਵੀ ਕਰੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਦਾ ਤੋਹਫ਼ਾ ਦਿੱਤਾ ਸੀ। ਲਗਾਤਾਰ ਪੰਜਵੇਂ ਸਾਲ ਸਰਕਾਰ ਨੇ ਬਿਜਲੀ ਦੇ ਰੇਟਾਂ ਨੂੰ ਵੱਧਣ ਨਹੀਂ ਦਿੱਤਾ ਅਤੇ ਨਾਲ ਹੀ 200 ਯੁਨਿਟ ਬਿਜਲੀ ਵਰਤਣ ਵਾਲੇ ਤੋਂ ਬਿਲ ਨਾ ਵਸੂਲਣ ਦਾ ਵੀ ਫੈਸਲਾ ਲਿਆ ਹੈ।