ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗਠਜੋੜ ਦੇ ਕਿਆਸਾਂ ਦੇ ਚੱਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਕਾਂਗਰਸ ਵੱਲ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਦੇ ਇਸ ਪੈਂਤੜੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਗੱਠਜੋੜ ਦੀਆਂ ਸਾਰੀਆਂ ਸੰਭਾਵਨਾਵਾਂ ਖਤਮ ਹਨ।
ਦੱਸ ਦੇਈਏ ਕਿ ਦਿੱਲੀ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ ਦੇ ਅਸਤੀਫ਼ਾ ਦੇਣ ਬਾਅਦ ਤੋਂ ਕਿਆਸ ਲਾਏ ਜਾ ਰਹੇ ਸੀ ਕਿ ‘ਆਪ’ ਤੇ ਕਾਂਗਰਸ ਵਿਚਾਲੇ ਗਠਜੋੜ ਹੋ ਸਕਦਾ ਹੈ। ਅਜਿਹਾ ਇਸ ਲਈ ਵੀ ਕਿਹਾ ਜਾ ਰਿਹਾ ਸੀ ਕਿਉਂਕਿ ਮਾਕਨ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਖ਼ਿਲਾਫ਼ ਸੀ।
ਹੁਣ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਲੋਕਾਂ ਨੂੰ ਕਾਂਗਰਸ ਦੇ ਨਾਲ-ਨਾਲ ਬੀਜੇਪੀ ਨੂੰ ਵੀ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਬਿਲਕੁਲ ਵੋਟ ਨਾ ਦਿਓ ਕਿਉਂਕਿ ਜੇ ਕਾਂਗਰਸ ਨੂੰ ਵੋਟ ਕਰੋਗੇ ਤਾਂ ਇਹ ਮੋਦੀ ਨੂੰ ਹੀ ਮਜ਼ਬੂਤ ਕਰੇਗੀ। ਉਨ੍ਹਾਂ ਇਲਜ਼ਾਮ ਲਾਇਆ ਕਿ ਦਿੱਲੀ ਦੇ ਵਿਕਾਸ ਲਈ ਬੀਜੇਪੀ ਦੇ ਸਾਰੇ ਸੱਤ ਸੰਸਦ ਮੈਂਬਰਾਂ ਨੇ ਕੁਝ ਨਹੀਂ ਕੀਤਾ।