Arvind Kejriwal: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ 'ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਹੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।


ਦਿੱਲੀ ਹਾਈ ਕੋਰਟ ਨੇ ਵੀਰਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੇ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਕੇਜਰੀਵਾਲ ਦੀ ਅਰਜ਼ੀ ਨੂੰ 22 ਅਪ੍ਰੈਲ ਨੂੰ ਅੱਗੇ ਵਿਚਾਰਨ ਲਈ ਸੂਚੀਬੱਧ ਕੀਤਾ ਹੈ। ਬੈਂਚ ਨੇ ਕਿਹਾ, “ਅਸੀਂ ਦੋਵਾਂ ਪੱਖਾਂ ਨੂੰ ਸੁਣਿਆ ਹੈ ਅਤੇ ਅਸੀਂ ਇਸ ਪੜਾਅ 'ਤੇ ਸੁਰੱਖਿਆ ਦੇਣ ਦੇ ਇੱਛੁਕ ਨਹੀਂ ਹਾਂ। ਪ੍ਰਤੀਵਾਦੀ ਜਵਾਬ ਦਾਇਰ ਕਰਨ ਲਈ ਸੁਤੰਤਰ ਹੈ।


ਅੰਤਰਿਮ ਰਾਹਤ ਲਈ ਅਰਜ਼ੀ ਕੇਜਰੀਵਾਲ ਦੀ ਉਸ ਪਟੀਸ਼ਨ ਦਾ ਹਿੱਸਾ ਹੈ, ਜਿਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੁੱਛਗਿੱਛ ਲਈ ਉਨ੍ਹਾਂ ਨੂੰ ਜਾਰੀ ਕੀਤੇ ਸੰਮਨਾਂ ਨੂੰ ਚੁਣੌਤੀ ਦਿੱਤੀ ਗਈ ਸੀ। ਈਡੀ ਵੱਲੋਂ ਜਾਰੀ ਨੌਵੇਂ ਸੰਮਨ ਦੇ ਮੱਦੇਨਜ਼ਰ ਕੇਜਰੀਵਾਲ ਨੇ ਅਦਾਲਤ ਦਾ ਰੁਖ ਕੀਤਾ ਹੈ। ਨੌਵੇਂ ਸੰਮਨ ਵਿੱਚ ਕੇਜਰੀਵਾਲ ਨੂੰ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।


ਇਹ ਵੀ ਪੜ੍ਹੋ: Viral News: ਲਾੜੀ ਨੇ ਖੇਡੀ ਬਲੈਕਮੇਲ ਦੀ ਖੇਡ, ਹੜੱਪੇ ਲੱਖਾਂ ਰੁਪਏ, ਲਾੜੇ ਦੇ ਉੱਡੇ ਹੋਸ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਹੋਲੀ ਦੇ ਰੰਗ ਉਡਾਉਂਦੇ ਹੋਏ ਸਟੰਟ ਕਰ ਰਹੀ ਸੀ ਕੁੜੀ, ਅਚਾਨਕ ਸਾੜੀ ਨੂੰ ਲੱਗ ਗਈ ਅੱਗ