CBI ਅਗਲੇ ਕੁਝ ਦਿਨਾਂ 'ਚ ਮਨੀਸ਼ ਸਿਸੋਦੀਆ ਦੇ ਘਰ ਮਾਰੇਗੀ ਛਾਪਾ, ਅਰਵਿੰਦ ਕੇਜਰੀਵਾਲ ਦਾ ਦਾਅਵਾ
Delhi Assembly Election 2025: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਮਹੀਨੇ ਦਾਅਵਾ ਕੀਤਾ ਸੀ ਕਿ ਆਤਿਸ਼ੀ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਹੁਣ ਉਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ ਲੈ ਕੇ ਦਾਅਵਾ ਕੀਤਾ ਹੈ।
Delhi Assembly Election 2025: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਹੈ ਕਿ ਅਗਲੇ ਕੁਝ ਦਿਨਾਂ 'ਚ ਮਨੀਸ਼ ਸਿਸੋਦੀਆ ਦੇ ਘਰ 'ਤੇ ਸੀਬੀਆਈ ਦੀ ਛਾਪੇਮਾਰੀ ਹੋਵੇਗੀ। ਆਪ ਕਨਵੀਨਰ ਨੇ ਕਿਹਾ ਕਿ ਭਾਜਪਾ ਦਿੱਲੀ ਚੋਣਾਂ ਹਾਰ ਰਹੀ ਹੈ, ਇਸ ਲਈ ਇਹ ਛਾਪੇਮਾਰੀ ਉਸ ਦੀ ਬੇਚੈਨੀ ਦਾ ਨਤੀਜਾ ਹੈ।
ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, "ਮੈਂ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਦਿੱਲੀ ਦੇ ਸੀਐਮ ਆਤਿਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਕੁਝ 'ਆਪ' ਨੇਤਾਵਾਂ 'ਤੇ ਛਾਪੇਮਾਰੀ ਕੀਤੀ ਜਾਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਸੀਬੀਆਈ ਅਗਲੇ ਕੁਝ ਦਿਨਾਂ ਵਿੱਚ ਮਨੀਸ਼ ਸਿਸੋਦੀਆ ਜੀ ਦੇ ਘਰ ਛਾਪੇਮਾਰੀ ਕਰੇਗੀ।
ਭਾਜਪਾ ਦਿੱਲੀ ਚੋਣਾਂ ਹਾਰ ਰਹੀ ਹੈ। ਇਹ ਗ੍ਰਿਫ਼ਤਾਰੀਆਂ ਤੇ ਛਾਪੇ ਉਨ੍ਹਾਂ ਦੀ ਦਹਿਸ਼ਤ ਦਾ ਨਤੀਜਾ ਹਨ। ਅੱਜ ਤੱਕ ਉਨ੍ਹਾਂ ਨੂੰ ਸਾਡੇ ਵਿਰੁੱਧ ਕੁਝ ਨਹੀਂ ਮਿਲਿਆ, ਭਵਿੱਖ ਵਿੱਚ ਵੀ ਕੁਝ ਨਹੀਂ ਮਿਲੇਗਾ। ਆਪ ਇੱਕ ਕੱਟੜ ਇਮਾਨਦਾਰ ਪਾਰਟੀ ਹੈ।
मैंने कुछ दिन पहले बोला था कि दिल्ली CM आतिशी जी को गिरफ्तार किया जाएगा और “आप” के कुछ नेताओं पर रेड होगी।
— Arvind Kejriwal (@ArvindKejriwal) January 6, 2025
विश्वस्त सूत्रों के मुताबिक मनीष सिसोदिया जी के घर अगले कुछ दिनों में सीबीआई रेड होगी।
बीजेपी दिल्ली चुनाव हार रही है। ये गिरफ्तारियां और रेड उनकी बौखलाहट का नतीजा है।…
ਦਸੰਬਰ ਵਿੱਚ ਅਰਵਿੰਦ ਕੇਜਰੀਵਾਲ ਨੇ ਭਾਜਪਾ ਦਾ ਨਾਂਅ ਲਏ ਬਿਨਾਂ ਦਾਅਵਾ ਕੀਤਾ ਸੀ ਕਿ ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਦੇ ਐਲਾਨ ਤੋਂ ਬਾਅਦ ਘਬਰਾ ਗਏ ਹਨ। ਫਰਜ਼ੀ ਕੇਸ ਬਣਾ ਕੇ ਸੀਐਮ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਸੀ ਕਿ 'ਆਪ' ਦੇ ਸੀਨੀਅਰ ਆਗੂਆਂ 'ਤੇ ਛਾਪੇਮਾਰੀ ਕੀਤੀ ਜਾਵੇਗੀ। ਜਦਕਿ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ, "ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਨੂੰ ਜਨਤਾ ਦਾ ਜਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਹ ਦੇਖ ਕੇ ਭਾਜਪਾ ਵਾਲੇ ਬਹੁਤ ਡਰੇ ਹੋਏ ਹਨ। ਭਾਜਪਾ ਵਾਲੇ ਚਾਹੇ ਕਿੰਨੀਆਂ ਵੀ ਸਾਜ਼ਿਸ਼ਾਂ ਕਰ ਲੈਣ ਦਿੱਲੀ ਦੇ ਲੋਕ ਅਰਵਿੰਦ ਕੇਜਰੀਵਾਲ ਤੇ ਆਤਿਸ਼ੀ ਦੇ ਨਾਲ ਹਨ।