Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ 10 ਦਸੰਬਰ ਨੂੰ ਨਵੀਂ ਸਕੀਮ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਸ਼ੁਰੂਆਤ ਕਰਨਗੇ। ਪਾਰਟੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਯੋਜਨਾ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨਾ ਹੈ।


‘ਆਪ’ ਦੀ ਪੰਜਾਬ ਇਕਾਈ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ 43 ਸੇਵਾਵਾਂ ਉਨ੍ਹਾਂ ਦੇ ਘਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ ਅਤੇ ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਸ਼ਾਮਲ ਹਨ।


ਇਸ ਸਕੀਮ ਦੀ ਸ਼ੁਰੂਆਤ 10 ਨਵੰਬਰ ਨੂੰ ਲੁਧਿਆਣਾ ਵਿਖੇ ਕਰਨਗੇ


ਉਨ੍ਹਾਂ ਕਿਹਾ ਕਿ ਅਸਲਾ ਲਾਇਸੈਂਸ, ਆਧਾਰ ਅਤੇ ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿੱਚ ਆਉਂਦੀਆਂ ਹਨ। ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਯੋਜਨਾ ਦੀ ਸ਼ੁਰੂਆਤ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਐਤਵਾਰ (10 ਨਵੰਬਰ) ਨੂੰ ਲੁਧਿਆਣਾ ਵਿਖੇ ਕਰਨਗੇ।


ਇਹ ਵੀ ਪੜ੍ਹੋ: Ram Mandir Trust: ਰਾਮ ਮੰਦਰ ਟਰੱਸਟ ਨੇ ਅਯੁੱਧਿਆ 'ਚ ਨਿਰਮਾਣ ਕਾਰਜ ਦੀ ਮੌਜੂਦਾ ਸਥਿਤੀ ਨੂੰ ਦਰਸਾਉਂਦੀਆਂ ਤਾਜ਼ਾ ਤਸਵੀਰਾਂ ਕੀਤੀਆਂ ਜਾਰੀ


ਵਿਚੋਲਿਆਂ ਤੋਂ ਵੀ ਆਜ਼ਾਦੀ ਮਿਲੇਗੀ


ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸਮਾਂ ਅਤੇ ਮਿਤੀ ਨਿਸ਼ਚਿਤ ਹੋਣ ਤੋਂ ਬਾਅਦ ਲੋਕਾਂ ਨੂੰ ‘ਐਸਐਮਐਸ’ (ਮੋਬਾਈਲ ਫੋਨਾਂ ’ਤੇ ਸੰਦੇਸ਼) ਪ੍ਰਾਪਤ ਹੋਣਗੇ, ਜਿਸ ਵਿੱਚ ਉਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਅਤੇ ਫੀਸਾਂ ਬਾਰੇ ਸੂਚਿਤ ਕੀਤਾ ਜਾਵੇਗਾ। ਨਾਗਰਿਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਨੂੰ ਵਿਚੋਲਿਆਂ ਤੋਂ ਵੀ ਮੁਕਤ ਕਰੇਗੀ। ਪਹਿਲਾਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋਕਾਂ ਨੂੰ ਵਿਚੋਲਿਆਂ ਤੋਂ ਵੀ ਛੁਟਕਾਰਾ ਮਿਲੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Jammu and Kashmir news: ਅੱਤਵਾਦੀ ਹਮਲੇ 'ਚ ਜੰਮੂ-ਕਸ਼ਮੀਰ ਪੁਲਿਸ ਦਾ ਕਾਂਸਟੇਬਲ ਹੋਇਆ ਜ਼ਖ਼ਮੀ, ਹਾਲਤ ਗੰਭੀਰ