ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਕੇ ਭ੍ਰਿਸ਼ਟ ਅਧਿਕਾਰੀਆਂ ਨੂੰ ਜ਼ਬਰਨ ਸੇਵਾਮੁਕਤ ਕਰਨ ਦੇ ਮੁੱਦੇ ‘ਤੇ ਵਿਚਾਰ ਕੀਤੀ। ਕੇਜਰੀਵਾਲ ਨੇ ਬਾਅਦ ‘ਚ ਆਪਣੇ ਕੈਬਿਨਟ ਮੰਤਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰਨ।



ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਨਾਲ ਇਸ ਬੈਠਕ ‘ਚ ਸ਼ਾਮਲ ਹੋਏ। ਕੇਜਰੀਵਾਲ ਨੇ ਇਸ ਮੁੱਦੇ ‘ਤੇ ਮੁੱਖ ਸਕਤੱਰ ਵਿਜੈ ਦੇਵ ਨਾਲ ਵੀ ਚਰਚਾ ਕੀਤੀ ਹੈ।



ਕੇਜਰੀਵਾਲ ਨੇ ਬਾਅਦ ‘ਚ ਆਪਣੇ ਮੰਤਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਵਿਭਾਗ ਦੇ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰਨ ਜਿਨ੍ਹਾਂ ਨੂੰ ਜ਼ਬਰਨ ਸੇਵਾ ਮੁਕਤ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਬਰਦਾਸ਼ਤ ਨਾ ਕਰਨ ਦੀ ਨੀਤੀ 'ਤੇ ਚੱਲ ਰਹੀ ਹੈ।