ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ, 5 ਸਾਲ ਪੁਰਾਣੇ ਮਾਮਲੇ ਵਿੱਚ FIR ਦਰਜ ਕਰਨ ਦੇ ਹੁਕਮ, ਹੋ ਸਕਦੀ ਗ੍ਰਿਫ਼ਤਾਰੀ ?
ਆਪਣਾ ਫੈਸਲਾ ਸੁਣਾਉਂਦੇ ਹੋਏ, ਅਦਾਲਤ ਨੇ ਕਿਹਾ ਕਿ ਧਾਰਾ 156(3) ਸੀਆਰਪੀਸੀ ਅਧੀਨ ਪਟੀਸ਼ਨ ਮਨਜ਼ੂਰ ਹੈ। ਅਦਾਲਤ ਨੇ ਦਵਾਰਕਾ ਦੱਖਣੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਅਤੇ ਐਸਐਚਓ ਨੂੰ 18 ਮਾਰਚ ਤੱਕ ਪਾਲਣਾ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।

Aam Aadmi Party: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਦਿੰਦੇ ਹੋਏ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਹੋਰਡਿੰਗ ਲਗਾਉਣ ਲਈ ਜਨਤਕ ਪੈਸੇ ਦੀ ਕਥਿਤ ਦੁਰਵਰਤੋਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੋਲੀ ਤੋਂ ਬਾਅਦ ਕੇਜਰੀਵਾਲ ਅਤੇ ਹੋਰਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।
ਰਾਊਸ ਐਵੇਨਿਊ ਅਦਾਲਤ ਨੇ ਸਾਲ 2019 ਵਿੱਚ ਦਵਾਰਕਾ ਵਿੱਚ ਵੱਡੇ ਹੋਰਡਿੰਗ ਲਗਾ ਕੇ ਜਨਤਕ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ, ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।
ਆਪਣਾ ਫੈਸਲਾ ਸੁਣਾਉਂਦੇ ਹੋਏ, ਅਦਾਲਤ ਨੇ ਕਿਹਾ ਕਿ ਧਾਰਾ 156(3) ਸੀਆਰਪੀਸੀ ਅਧੀਨ ਪਟੀਸ਼ਨ ਮਨਜ਼ੂਰ ਹੈ। ਅਦਾਲਤ ਨੇ ਦਵਾਰਕਾ ਦੱਖਣੀ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਅਤੇ ਐਸਐਚਓ ਨੂੰ 18 ਮਾਰਚ ਤੱਕ ਪਾਲਣਾ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।
ਇਹ ਮਾਮਲਾ 2019 ਵਿੱਚ ਅਦਾਲਤ ਵਿੱਚ ਦਾਇਰ ਇੱਕ ਸ਼ਿਕਾਇਤ ਨਾਲ ਸਬੰਧਤ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਕੇਜਰੀਵਾਲ, ਸਾਬਕਾ 'ਆਪ' ਵਿਧਾਇਕ ਗੁਲਾਬ ਸਿੰਘ ਤੇ ਦਵਾਰਕਾ ਕੌਂਸਲਰ ਨੀਤੀਕਾ ਸ਼ਰਮਾ ਨੇ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਵੱਡੇ ਆਕਾਰ ਦੇ ਹੋਰਡਿੰਗ ਲਗਾ ਕੇ ਜਾਣਬੁੱਝ ਕੇ ਜਨਤਕ ਫੰਡਾਂ ਦੀ ਦੁਰਵਰਤੋਂ ਕੀਤੀ।
ਇਸ ਤੋਂ ਬਾਅਦ ਮੈਟਰੋਪੋਲੀਟਨ ਮੈਜਿਸਟਰੇਟ ਨੇ ਸਤੰਬਰ 2022 ਵਿੱਚ ਇੱਕ ਹੁਕਮ ਪਾਸ ਕਰਕੇ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਇਸ ਤੋਂ ਬਾਅਦ ਸੈਸ਼ਨ ਜੱਜ ਨੇ ਕੇਸ ਵਾਪਸ ਮੈਜਿਸਟ੍ਰੇਟ ਅਦਾਲਤ ਨੂੰ ਭੇਜ ਦਿੱਤਾ। ਇਸ ਮਾਮਲੇ ਵਿੱਚ, ਵਿਸ਼ੇਸ਼ ਜੱਜ ਨੇ ਮੈਜਿਸਟ੍ਰੇਟ ਅਦਾਲਤ ਨੂੰ ਮਾਮਲੇ ਦੀ ਦੁਬਾਰਾ ਸੁਣਵਾਈ ਕਰਨ ਲਈ ਕਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















