Liquor Scam: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਦਿੱਲੀ ਸ਼ਰਾਬ ਘੋਟਾਲਾ ਮਾਮਲੇ 'ਚ ਜੁੜਦਾ ਨਜ਼ਰ ਆ ਰਿਹਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।


ਦਰਅਸਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੀਐਮਐਲਏ ਯਾਨੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਏਜੰਸੀ ਦਿੱਲੀ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਬਿਆਨ ਦਰਜ਼ ਕਰੇਗੀ। ਅਜਿਹੇ ਸਮੇਂ 'ਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।


ਦਰਅਸਲ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਵਿੱਚ ਕਈ ਵਾਰ ਅਰਵਿੰਦ ਕੇਜਰੀਵਾਲ ਦੇ ਨਾਮ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਅਤੇ ਲਾਗੂ ਕਰਨ ਵਿੱਚ ਆਮ ਆਦਮੀ ਪਾਰਟੀ (ਆਪ) ਨੇਤਾ ਦੇ ਸੰਪਰਕ ਵਿੱਚ ਸਨ। ਹਾਲਾਂਕਿ ਬਾਅਦ ਵਿੱਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ ਸੀ। ਸੂਤਰਾਂ ਮੁਤਾਬਕ ਇਸ ਮਹੀਨੇ ਦੇ ਸ਼ੁਰੂ ਵਿੱਚ ਗ੍ਰਿਫਤਾਰ ਕੀਤੇ ਗਏ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੋਂ ਪੁੱਛਗਿੱਛ ਦੇ ਆਧਾਰ ‘ਤੇ ਮਾਮਲੇ ਵਿੱਚ ਕੁਝ ਨਵੇਂ ਖੁਲਾਸੇ ਸਾਹਮਣੇ ਆਏ ਹਨ। ਸੂਤਰਾਂ ਨੇ ਦੱਸਿਆ ਕਿ ਨਵੇਂ ਸੁਰਾਗ 'ਤੇ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਹੀ ਕਾਰਨ ਹੈ ਕਿ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।


ਇਹ ਵੀ ਪੜ੍ਹੋ: RBI Decision: ਰਿਜ਼ਰਵ ਬੈਂਕ ਨੇ ਸਹਿਕਾਰੀ ਬੈਂਕਾਂ ਲਈ ਜਾਰੀ ਕੀਤੇ ਨਵੇਂ ਨਿਯਮ, ਨਾਮ ਬਦਲਣ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ


ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੋਂ ਸੀਬੀਆਈ ਯਾਨੀ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿੱਚ ਨੌਂ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਆਮ ਆਦਮੀ ਪਾਰਟੀ ਦੇ ਦੋ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸ ਸਮੇਂ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਲਾਖਾਂ ਪਿੱਛੇ ਹਨ। ਮਨੀਸ਼ ਸਿਸੋਦੀਆ ਨੂੰ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਉਸਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਸ ਨੇ ਕੇਸ ਵਿੱਚ 338 ਕਰੋੜ ਰੁਪਏ ਦੇ ਟ੍ਰਾਂਸਫਰ ਦੀ ਅਸਥਾਈ ਤੌਰ 'ਤੇ ਪੁਸ਼ਟੀ ਕੀਤੀ ਹੈ।


ਇਹ ਵੀ ਪੜ੍ਹੋ: Onion Price Hike: ਪਿਆਜ਼ ਨੇ ਕੱਢਵਾਏ ਲੋਕਾਂ ਦੀਆਂ ਅੱਖਾਂ ਚੋਂ ਹੰਝੂ, ਦਿੱਲੀ ਦੇ ਪ੍ਰਚੂਨ ਬਾਜ਼ਾਰ 'ਚ 78 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੀ ਕੀਮਤ