Arvind Kejriwal: ਕੇਜਰੀਵਾਲ ਨੂੰ ਇੱਕ ਹੋਰ ਵੱਡੀ ਰਾਹਤ, ਅਦਾਲਤ ਨੇ ਸਵਿਕਾਰ ਕੀਤੀ ਸਭ ਤੋਂ ਵੱਡੀ ਡਿਮਾਂਡ
Arvind Kejriwal: ਕਥਿਤ ਸ਼ਰਾਬ ਘੁਟਾਲੇ ਦੇ ਦੋਸ਼ਾਂ ਕਾਰਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਹਾਈ ਕੋਰਟ ਤੋਂ ਰਾਹਤ ਦੀ ਖ਼ਬਰ ਹੈ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਵਕੀਲਾਂ ਨਾਲ ਵਾਧੂ ਮੁਲਾਕਾਤ ਕਰਨ ਵਾਲੀ...
Arvind Kejriwal: ਕਥਿਤ ਸ਼ਰਾਬ ਘੁਟਾਲੇ ਦੇ ਦੋਸ਼ਾਂ ਕਾਰਨ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਹਾਈ ਕੋਰਟ ਤੋਂ ਰਾਹਤ ਦੀ ਖ਼ਬਰ ਹੈ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਵਕੀਲਾਂ ਨਾਲ ਵਾਧੂ ਮੁਲਾਕਾਤ ਕਰਨ ਵਾਲੀ ਮੰਗ ਕਰਦੀ ਪਟੀਸ਼ਨ ਨੂੰ ਸਵਿਕਾਰ ਕਰ ਲਿਆ ਹੈ। ਅਦਾਲਤ ਦੀ ਮਨਜ਼ੂਰੀ ਤੋਂ ਬਾਅਦ ਕੇਜਰੀਵਾਲ ਹਰ ਹਫ਼ਤੇ ਜੇਲ੍ਹ ਵਿੱਚ ਵਕੀਲਾਂ ਨਾਲ ਦੋ ਵਾਧੂ ਮੀਟਿੰਗਾਂ ਕਰ ਸਕਣਗੇ।
ਕੇਜਰੀਵਾਲ ਨੂੰ 21 ਮਾਰਚ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਰ ਹੁਣ ਉਹ ਸੀਬੀਆਈ ਕੇਸ ਕਾਰਨ ਜੇਲ੍ਹ ਵਿੱਚ ਹੈ।
ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਕਿਹਾ, 'ਵਿਸ਼ੇਸ਼ ਹਾਲਾਤਾਂ 'ਚ ਵਿਸ਼ੇਸ਼ ਉਪਾਵਾਂ ਦੀ ਲੋੜ ਹੁੰਦੀ ਹੈ।' ਜੱਜ ਨੇ ਅੱਗੇ ਕਿਹਾ ਕਿ ਨਿਰਪੱਖ ਮੁਕੱਦਮੇ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਤੀਨਿਧਤਾ ਦੇ ਮੌਲਿਕ ਅਧਿਕਾਰ ਨੂੰ ਮਾਨਤਾ ਦੇਣ ਲਈ, ਪਟੀਸ਼ਨਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਕੀਲਾਂ ਨਾਲ ਦੋ ਵਾਧੂ ਮੀਟਿੰਗਾਂ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੂੰ ਇਹ ਸਹੂਲਤ ਉਦੋਂ ਤੱਕ ਮਿਲਦੀ ਰਹੇਗੀ ਜਦੋਂ ਤੱਕ ਉਹ ਜੇਲ੍ਹ ਵਿੱਚ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ