Arvind Kejriwal Bail: ਆਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਕੇਜਰੀਵਾਲ, ਇਨ੍ਹਾਂ ਸਰਤਾਂ ਨਾਲ ਮਿਲੀ ਜ਼ਮਾਨਤ
Arvind Kejriwal Bail: ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਸ਼ੁੱਕਰਵਾਰ (21 ਜੂਨ) ਨੂੰ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ ਅਤੇ ਮੁੱਖ ਮੰਤਰੀ ਜੇਲ੍ਹ ਤੋਂ ਬਾਹਰ ਆ ਜਾਣਗੇ।
Arvind Kejriwal Bail: ਰਾਉਸ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਵੀਰਵਾਰ (20 ਜੂਨ) ਨੂੰ ਅਦਾਲਤ ਨੇ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਵੀਰਵਾਰ ਰਾਤ 8 ਵਜੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਇਆ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸਵਾਲ ਇਹ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਕਦੋਂ ਬਾਹਰ ਆਉਣਗੇ?
ਕੀ ਹੈ ਜ਼ਮਾਨਤ ਪ੍ਰਕਿਰਿਆ?
ਦਰਅਸਲ, ਜ਼ਮਾਨਤ ਦੇਣ ਦਾ ਲਿਖਤੀ ਹੁਕਮ ਅੱਜ ਯਾਨੀ ਸ਼ੁੱਕਰਵਾਰ ਨੂੰ ਵੈਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ ਅਤੇ ਅੱਜ ਹੀ ਡਿਊਟੀ ਜੱਜ ਦੇ ਸਾਹਮਣੇ ਜ਼ਮਾਨਤ ਬਾਂਡ ਭਰਿਆ ਜਾਵੇਗਾ। ਉਸ ਤੋਂ ਬਾਅਦ ਹੇਠਲੀ ਅਦਾਲਤ ਦਾ ਹੁਕਮ ਤਿਹਾੜ ਜੇਲ੍ਹ ਜਾਵੇਗਾ। ਉਥੋਂ ਕੇਜਰੀਵਾਲ ਦੀ ਰਿਹਾਈ ਯਕੀਨੀ ਬਣਾਈ ਜਾਵੇਗੀ। ਇਸ ਪੂਰੀ ਪ੍ਰਕਿਰਿਆ ਵਿਚ ਤਿੰਨ ਤੋਂ ਚਾਰ ਘੰਟੇ ਲੱਗ ਸਕਦੇ ਹਨ।
ਈਡੀ ਖੜਕਾਏਗੀ ਹਾਈਕੋਰਟ ਦਾ ਦਰਵਾਜਾ
ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਈਡੀ ਇਸ ਹੁਕਮ ਨੂੰ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ 'ਚ ਚੁਣੌਤੀ ਦੇਵੇਗੀ। ਜ਼ਮਾਨਤ ਰੱਦ ਕਰਨ ਲਈ ਅਰਜ਼ੀ ਦਾਇਰ ਕਰਨ ਦੇ ਨਾਲ-ਨਾਲ ਛੇਤੀ ਸੁਣਵਾਈ ਦੀ ਮੰਗ ਕਰੇਗੀ।
ਇਹ ਵੀ ਪੜ੍ਹੋ: CM Arvind Kejriwal Gets Bail: ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ 'AAP' 'ਚ ਜਸ਼ਨ, CM ਮਾਨ ਬੋਲੇ- 'ਅਦਾਲਤ 'ਤੇ ਭਰੋਸਾ..ਸੱਚ ਦੀ ਜਿੱਤ..'
ਈਡੀ ਦੇ ਆਹ ਮੰਗ ਵੀ ਕੀਤੀ ਖਾਰਜ
ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ ਨੂੰ 48 ਘੰਟਿਆਂ ਤੱਕ ਰੋਕ ਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ਨੂੰ ਵੀ ਰੱਦ ਕਰ ਦਿੱਤਾ ਹੈ। ਈਡੀ 48 ਘੰਟੇ ਦੇ ਸਟੇਅ ਦੌਰਾਨ ਉੱਚ ਅਦਾਲਤ ਜਾ ਸਕਦੀ ਸੀ।
ਇਨ੍ਹਾਂ ਸ਼ਰਤਾਂ 'ਤੇ ਮਿਲੀ ਜ਼ਮਾਨਤ
ਅਦਾਲਤ ਨੇ 'ਆਪ' ਨੇਤਾ 'ਤੇ ਕਈ ਸ਼ਰਤਾਂ ਵੀ ਲਗਾਈਆਂ ਹਨ, ਜਿਨ੍ਹਾਂ ਵਿਚ ਇਹ ਵੀ ਸ਼ਾਮਲ ਹੈ ਕਿ ਉਹ ਜਾਂਚ ਵਿਚ ਵਿਘਨ ਪਾਉਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ। ਵਿਸ਼ੇਸ਼ ਜੱਜ ਨੇ ਕੇਜਰੀਵਾਲ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਲੋੜ ਹੋਵੇਗੀ, ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਅਤੇ ਜਾਂਚ ਵਿੱਚ ਸਹਿਯੋਗ ਕਰਨਾ ਹੋਵੇਗਾ। ਵਿਸ਼ੇਸ਼ ਜੱਜ ਨੇ ਦਿਨ ਦੌਰਾਨ ਈਡੀ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਆਮ ਆਦਮੀ ਪਾਰਟੀ ਦੀ ਕਾਨੂੰਨੀ ਟੀਮ ਦੇ ਐਡਵੋਕੇਟ ਹਰਸ਼ੀਕੇਸ਼ ਕੁਮਾਰ ਨੇ ਦੱਸਿਆ, "ਅੱਜ ਆਬਕਾਰੀ ਨੀਤੀ ਘੁਟਾਲੇ ਵਿੱਚ ਰਾਉਸ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ ਅੱਜ ਤੱਕ ਜੇਲ੍ਹ ਵਿੱਚ ਰਹਿਣਗੇ। ਇਹ ਆਮ ਆਦਮੀ ਪਾਰਟੀ ਦੇ ਨੇਤਾਵਾਂ, ਦੇਸ਼ ਅਤੇ ਲੋਕਾਂ ਦੀ ਵੱਡੀ ਜਿੱਤ ਹੈ।
ਇਹ ਵੀ ਪੜ੍ਹੋ: Arvind Kejriwal: CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਕੋਰਟ ਨੇ ਦਿੱਤੀ ਵੱਡੀ ਰਾਹਤ