Arvind Kejriwal Bail Hearing: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ (10 ਮਈ) ਨੂੰ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ, ਚੋਣ ਪ੍ਰਚਾਰ ਲਈ 1 ਜੂਨ ਤੱਕ ਦਿੱਤੀ ਰਾਹਤ
ABP Sanjha | Gurvinder Singh | 10 May 2024 02:19 PM (IST)
ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਅਰਵਿੰਦ ਕੇਜਰੀਵਾਲ