Arvind Kejriwal Jail: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਭਗਵੰਤ ਮਾਨ ਅਤੇ ਸੰਜੇ ਸਿੰਘ ਦੀ ਮੁਲਾਕਾਤ ਤੈਅ ਹੋ ਗਈ ਸੀ। ਹੁਣ ਤਿਹਾੜ ਜੇਲ੍ਹ ਪ੍ਰਸ਼ਾਸਨ ਨਵਾਂ ਸਮਾਂ ਦੱਸੇਗਾ।


ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਹਿਰਾਸਤ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਈਡੀ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕਾਫੀ ਸਬੂਤ ਮੌਜੂਦ ਹਨ।


ਇਹ ਵੀ ਪੜ੍ਹੋ: Chandigarh News: ਮੁੰਡੇ ਨੇ ਆਪਣੀ ਗਰਲਫਰੈਂਡ ਨੂੰ ਪਾਰਕ 'ਚ ਲਾਈ ਅੱਗ, ਪ੍ਰੇਮੀ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ


ਅਦਾਲਤ ਨੇ ਕਿਹਾ, "ਸਾਡੇ ਕੋਲ ਰੱਖੀਆਂ ਗਈਆਂ ਫਾਈਲਾਂ ਅਤੇ ਸਬੂਤਾਂ ਤੋਂ ਪਤਾ ਲੱਗਿਆ ਹੈ ਕਿ ਈਡੀ ਨੇ ਕਾਨੂੰਨ ਦੀ ਪਾਲਣਾ ਕੀਤੀ ਹੈ। ਹੇਠਲੀ ਅਦਾਲਤ ਦਾ ਹੁਕਮ ਦੋ ਲਾਈਨਾਂ ਦਾ ਹੁਕਮ ਨਹੀਂ ਹੈ। ਈਡੀ ਨੇ ਹਵਾਲਾ ਡੀਲਰਾਂ ਦੇ ਨਾਲ-ਨਾਲ ਗੋਆ 'ਚ 'ਆਪ' ਉਮੀਦਵਾਰਾਂ ਦੇ ਬਿਆਨ ਵੀ ਹਨ।" ਪਿਛਲੇ ਹਫ਼ਤੇ ਈਡੀ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਜਵਾਬੀ ਹਲਫ਼ਨਾਮਾ ਦਾਖ਼ਲ ਕੀਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।


ਇਹ ਵੀ ਪੜ੍ਹੋ: ਕਲਯੁਗੀ ਪੁੱਤ ਦਾ ਸ਼ਰਮਨਾਕ ਕਾਰਾ; ਹਸਪਤਾਲ 'ਚ ਆਖਰੀ ਸਾਹ ਲੈ ਰਹੇ ਪਿਤਾ ਨੂੰ ਦਿੱਤਾ ਧੋਖਾ, 50 ਰੁਪਏ ਛੱਡ ਕੇ ਫਰਾਰ