ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਸ ਵੇਲੇ ਦਿਲ ਜਿੱਤ ਲਿਆ ਜਦੋਂ ਉਹ ਸਿੰਘੂ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਬੜੀ ਹਲੀਮੀ ਨਾਲ ਹੱਥ ਜੋੜ ਕੇ ਕਿਸਾਨਾਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਵਾਇਆ।


ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਅੱਜ ਸਿੰਘੂ ਸਰਹੱਦ ਦਾ ਦੌਰਾ ਕੀਤਾ ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਮੌਜੂਦ ਸਨ। ਉਨ੍ਹਾਂ ਵਿਰੋਧ ਸਥਾਨ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।


ਉਧਰ ਅੱਜ, ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਅੰਦੋਲਨ ਕਾਰਨ ਗਾਜ਼ੀਆਬਾਦ ਤੋਂ ਨੈਸ਼ਨਲ ਹਾਈਵੇਅ-24 ‘ਤੇ ਦਿੱਲੀ ਲਈ ਆਵਾਜਾਈ ਬੰਦ ਰਹੇਗੀ। ਲੋਕਾਂ ਨੂੰ ਦਿੱਲੀ ਆਉਣ ਲਈ ਅਪਸਰਾ ਜਾਂ ਭੋਪੁਰਾ ਜਾਂ ਡੀਐਨਡੀ ਰਾਹੀਂ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।

https://punjabi.abplive.com/entertainment/bollywood/priyanka-chopra-sonam-kapoor-support-farmers-protest-on-social-media-594291

ਦੱਸ ਦਈਏ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੰਜ ਦੌਰ ‘ਚ ਵਿਚਾਰ ਵਟਾਂਦਰੇ ਹੋ ਚੁੱਕੇ ਹਨ, ਜੋ ਬੇਨਤੀਜਾ ਰਹੇ ਹਨ। ਹੁਣ 9 ਦਸੰਬਰ ਨੂੰ ਫਿਰ ਗੱਲਬਾਤ ਹੋਵੇਗੀ, ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਵਿਚਕਾਰ ਵਿਚਾਰ ਵਟਾਂਦਰੇ ਹੋਏ ਜਿਸ ‘ਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904