Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ 21 ਦਿਨਾਂ ਦੀ ਜ਼ਮਾਨਤ ਮਿਲੀ ਹੋਈ ਹੈ। ਹਾਲਾਂਕਿ ਉਨ੍ਹਾਂ ਨੇ 2 ਜੂਨ ਨੂੰ ਮੁੜ ਆਤਮ ਸਮਰਪਣ ਕਰਨਾ ਸੀ।

Continues below advertisement

ਪਰ ਇਕ ਵਾਰ ਫਿਰ ਉਨ੍ਹਾਂ ਨੇ ਨਵੀਂ ਚਾਲ ਖੇਡੀ ਹੈ। ਗ੍ਰਿਫਤਾਰੀ ਤੋਂ ਬਚਣ ਲਈ ਉਨ੍ਹਾਂ ਨੇ 3 ਦਿਨ ਪਹਿਲਾਂ ਰੌਜ਼ ਐਵੇਨਿਊ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਸਨ। ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਤਰਫੋਂ ਪ੍ਰਚਾਰ ਵਿਚ ਹਿੱਸਾ ਲੈਣ ਲਈ ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

ਅਰਵਿੰਦ ਕੇਜਰੀਵਾਲ ਨੇ ਜੇਲ੍ਹ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦਿਆਂ ਹੋਇਆਂ ਕਿਹਾ ਕਿ ਜੇਲ੍ਹ 'ਚ ਉਨ੍ਹਾਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਗਿਆ। ਇਸ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੈਂ ਚੋਣ ਦੌਰੇ 'ਤੇ ਗਿਆ ਸੀ, ਜਿਸ ਕਾਰਨ ਮੈਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।

Continues below advertisement

ਇਹ ਵੀ ਪੜ੍ਹੋ: Weather Update: ਅੱਜ ਤੋਂ ਬਦਲੇਗਾ ਮੌਸਮ, ਪਿਛਲੇ ਚਾਰ ਦਿਨਾਂ 'ਚ ਪਾਰਾ 48 ਤੋਂ ਰਿਹਾ ਪਾਰ, ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਉਨ੍ਹਾਂ ਕੋਲ ਸਮਾਂ ਕਾਫੀ ਸੀ, ਜਿਸ ਕਰਕੇ ਉਨ੍ਹਾਂ ਨੂੰ ਘਰ ਜਾ ਕੇ ਟੈਸਟ ਕਰਵਾਉਣਾ ਪਿਆ। ਦੱਸ ਦਈਏ ਕਿ ਉਨ੍ਹਾਂ ਨੇ ਪਹਿਲਾਂ ਹੀ ਦੋਸ਼ ਲਾਇਆ ਸੀ ਕਿ ਉਹ ਸ਼ੂਗਰ ਦੇ ਮਰੀਜ਼ ਹਨ ਅਤੇ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਇਨਸੁਲਿਨ ਨਹੀਂ ਦੇ ਰਿਹਾ ਹੈ। ਜਦੋਂਕਿ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਉਹ ਆਪਣਾ ਸ਼ੂਗਰ ਲੈਵਲ ਵਧਾਉਣ ਲਈ ਜ਼ਿਆਦਾ ਅੰਬਾਂ ਦਾ ਸੇਵਨ ਕਰ ਰਿਹਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Prajwal Revanna: ਪ੍ਰਜਵਲ ਰੇਵੰਨਾ ਨੂੰ ਬੈਂਗਲੁਰੂ ਏਅਰਪੋਰਟ 'ਤੇ SIT ਨੇ ਕੀਤਾ ਗ੍ਰਿਫ਼ਤਾਰ, ਅੱਜ ਅਦਾਲਤ 'ਚ ਹੋਵੇਗੀ ਪੇਸ਼ੀ