Delhi Liquor Policy Case: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਹੇਠਲੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਜਾਰੀ ਕੀਤੇ ਗਏ 9 ਸੰਮਨਾਂ ਵਿਰੁੱਧ ਮੰਗਲਵਾਰ (19 ਮਾਰਚ) ਨੂੰ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ।
ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨਾਂ ਖ਼ਿਲਾਫ਼ 20 ਮਾਰਚ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।
23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਕੇਸੀਆਰ ਦੀ ਧੀ ਕੇ ਕਵਿਤਾ
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਅਤੇ ਐਮਐਲਸੀ ਕੇ. ਕਵਿਤਾ ਨੂੰ 16 ਮਾਰਚ ਨੂੰ ਨਵੀਂ ਦਿੱਲੀ ਰਾਊਜ਼ ਐਵੇਨਿਊ ਅਦਾਲਤ ਦੇ ਹੁਕਮਾਂ ਤੋਂ ਬਾਅਦ 7 ਦਿਨਾਂ ਲਈ ਯਾਨੀ 23 ਮਾਰਚ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਕਵਿਤਾ ਨੇ ਅਦਾਲਤ 'ਚ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: Telangana news: ਤੇਲੰਗਾਨਾ ‘ਚ ਆਈਸਕ੍ਰੀਮ ਵੇਚਣ ਵਾਲੇ ਦੀ ਸ਼ਰਮਨਾਕ ਕਰਤੂਤ! ਮਾਸਟਰਬੇਟ ਕਰਦਿਆਂ ਫਲੂਦਾ ‘ਚ ਮਿਲਾਇਆ ਵੀਰਜ, ਵੇਖੋ ਵੀਡੀਓ
'CM ਕੇਜਰੀਵਾਲ ਨੇ ED ਦੇ ਸੰਮਨ ਦਾ ਕੀਤਾ ਅਪਮਾਨ '
ਦੂਜੇ ਪਾਸੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਮੁੱਖ ਮੰਤਰੀ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ 'ਤੇ ਕੋਈ ਸਟੇਅ ਨਹੀਂ ਲਾਇਆ ਹੈ ਅਤੇ ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਪਹਿਲੀ ਨਜ਼ਰੇ ਦਿੱਲੀ ਸ਼ਰਾਬ ਨੀਤੀ ਦੇ ਦੋਸ਼ੀ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜ਼ਮਾਨਤ ਨੂੰ ਰਾਹਤ ਨਹੀਂ ਸਮਝਣਾ ਚਾਹੀਦਾ। ਹੁਣ ਜ਼ਮਾਨਤ 'ਤੇ ਬਾਹਰ ਚੱਲ ਰਹੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਲੀਗ 'ਚ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋ ਗਏ ਹਨ।
ਕੇਜਰੀਵਾਲ ਨੂੰ 9 ਵਾਰ ਸੰਮਨ ਭੇਜ ਚੁੱਕੀ ਈਡੀ
ਭਾਜਪਾ ਆਗੂ ਪਾਤਰਾ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ 6 ਮਹੀਨਿਆਂ ਦੌਰਾਨ ਜਾਂਚ ਏਜੰਸੀ ਈਡੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 9 ਵਾਰ ਸੰਮਨ ਭੇਜੇ ਹਨ, ਪਰ ਉਨ੍ਹਾਂ (ਕੇਜਰੀਵਾਲ) ਨੇ ਇਕ ਵੀ ਸੰਮਨ ਦਾ ਸਨਮਾਨ ਨਹੀਂ ਕੀਤਾ ਅਤੇ ਇਨ੍ਹਾਂ 9 ਸੰਮਨਾਂ 'ਤੇ 18 ਬਹਾਨੇ ਬਣਾਏ। ਇਸ ਤੋਂ ਇਲਾਵਾ ਭਾਰਤ ਦੇ ਸੰਵਿਧਾਨਕ ਢਾਂਚੇ ਦੀਆਂ ਕਦਰਾਂ-ਕੀਮਤਾਂ ਦਾ ਵੀ ਅਪਮਾਨ ਕੀਤਾ।
ਇਹ ਵੀ ਪੜ੍ਹੋ: Haryana Cabinet Expansion: ਹਰਿਆਣਾ ਦੀ ਕੈਬਨਿਟ ਦਾ ਹੋਇਆ ਵਿਸਥਾਰ, ਅਨਿਲ ਵਿੱਜ ਦਾ ਕੱਟਿਆ ਪੱਤਾ, ਇਹ ਵਿਧਾਇਕ ਬਣੇ ਮੰਤਰੀ