Chandigarh Mayor Election Result: ਕੇਜਰੀਵਾਲ ਨੇ BJP 'ਤੇ ਸਾਧਿਆ ਨਿਸ਼ਾਨਾ, 'ਇਹ ਇੰਨਾ ਡਿੱਗ ਸਕਦੇ ਹਨ ਤਾਂ...'
Chandigarh Mayor Election: ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। 'ਆਪ' ਨੇ ਚੋਣ ਨਤੀਜਿਆਂ ਨੂੰ ਲੈ ਕੇ ਧਾਂਦਲੀ ਕਰਨ ਦੇ ਦੋਸ਼ ਲਾਏ ਹਨ। ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਬਿਨਾਂ ਨਾਮ ਲਏ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।
Chandigarh Mayor Election Result 2024: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਨੇ ਐਕਸ 'ਤੇ ਲਿਖਿਆ, “ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿਚ ਦਿਨ-ਦਿਹਾੜੇ ਜਿਸ ਤਰ੍ਹਾਂ ਨਾਲ ਬੇਈਮਾਨੀ ਕੀਤੀ ਗਈ ਹੈ, ਉਹ ਬੇਹੱਦ ਚਿੰਤਾਜਨਕ ਹੈ। ਜੇਕਰ ਇਹ ਮੇਅਰ ਦੀ ਚੋਣ ਵਿੱਚ ਇੰਨੇ ਡਿੱਗ ਸਕਦੇ ਹਨ ਤਾਂ ਦੇਸ਼ ਦੀਆਂ ਚੋਣਾਂ ਵਿੱਚ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਹ ਬਹੁਤ ਚਿੰਤਾਜਨਕ ਹੈ।
ਇਹ ਵੀ ਪੜ੍ਹੋ: Sikh Man Dunedin death: ਅੰਮ੍ਰਿਤਧਾਰੀ ਪੰਜਾਬੀ ਨੌਜਵਾਨ ਦਾ ਨਿਊਜ਼ੀਲੈਂਡ 'ਚ ਕਤਲ ! ਗਲਾ ਕੱਟ ਕੇ ਕਤਲ ਕਰਨ ਦਾ ਖਦਸ਼ਾ
ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਕੁਮਾਰ ਨੂੰ ਹਰਾਇਆ। ਇਸ ਚੋਣ 'ਚ 'ਆਪ' ਅਤੇ ਕਾਂਗਰਸ ਦਾ ਗਠਜੋੜ ਹੋ ਗਿਆ ਸੀ। ਸਮਝੌਤੇ ਤਹਿਤ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਖੜ੍ਹਾ ਕੀਤਾ ਸੀ। ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ।
चंडीगढ़ मेयर चुनाव में दिन दहाड़े जिस तरह से बेईमानी की गई है, वो बेहद चिंताजनक है। यदि एक मेयर चुनाव में ये लोग इतना गिर सकते हैं तो देश के चुनाव में तो ये किसी भी हद तक जा सकते हैं। ये बेहद चिंताजनक है।
— Arvind Kejriwal (@ArvindKejriwal) January 30, 2024
ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਉੱਥੇ ਹੀ ਸਿੰਘ ਨੂੰ 12 ਵੋਟਾਂ ਮਿਲੀਆਂ। 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਵੋਟਾਂ ਨੂੰ ਲੈ ਕੇ 'ਆਪ' ਅਤੇ ਕਾਂਗਰਸ ਨੇ ਬੇਈਮਾਨੀ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਕੌਂਸਲਰ ਨੇ ਕਿਹਾ ਕਿ ਅਸੀਂ ਹਾਈ ਕੋਰਟ ਜਾਵਾਂਗੇ। ਅੱਜ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਮੇਰੇ ਹੱਥੋਂ ਬੈਲੇਟ ਖੋਹ ਲਿਆ। 8 ਵੋਟਾਂ ਅਯੋਗ ਕਿਵੇਂ ਹੋ ਸਕਦੀਆਂ ਹਨ?
ਇਹ ਵੀ ਪੜ੍ਹੋ: Crime News: ਜਲੰਧਰ 'ਚ ਕਤਲ ਤੋਂ ਬਾਅਦ ਸਾੜੀ ਲਾਸ਼, ਇਲਾਕੇ ਵਿੱਚ ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ