Chandigarh Mayor Election Result 2024: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।


ਉਨ੍ਹਾਂ ਨੇ ਐਕਸ 'ਤੇ ਲਿਖਿਆ, “ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿਚ ਦਿਨ-ਦਿਹਾੜੇ ਜਿਸ ਤਰ੍ਹਾਂ ਨਾਲ ਬੇਈਮਾਨੀ ਕੀਤੀ ਗਈ ਹੈ, ਉਹ ਬੇਹੱਦ ਚਿੰਤਾਜਨਕ ਹੈ। ਜੇਕਰ ਇਹ ਮੇਅਰ ਦੀ ਚੋਣ ਵਿੱਚ ਇੰਨੇ ਡਿੱਗ ਸਕਦੇ ਹਨ ਤਾਂ ਦੇਸ਼ ਦੀਆਂ ਚੋਣਾਂ ਵਿੱਚ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਹ ਬਹੁਤ ਚਿੰਤਾਜਨਕ ਹੈ।


ਇਹ ਵੀ ਪੜ੍ਹੋ: Sikh Man Dunedin death: ਅੰਮ੍ਰਿਤਧਾਰੀ ਪੰਜਾਬੀ ਨੌਜਵਾਨ ਦਾ ਨਿਊਜ਼ੀਲੈਂਡ 'ਚ ਕਤਲ ! ਗਲਾ ਕੱਟ ਕੇ ਕਤਲ ਕਰਨ ਦਾ ਖਦਸ਼ਾ


ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਕੁਮਾਰ ਨੂੰ ਹਰਾਇਆ। ਇਸ ਚੋਣ 'ਚ 'ਆਪ' ਅਤੇ ਕਾਂਗਰਸ ਦਾ ਗਠਜੋੜ ਹੋ ਗਿਆ ਸੀ। ਸਮਝੌਤੇ ਤਹਿਤ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਖੜ੍ਹਾ ਕੀਤਾ ਸੀ। ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ।






ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਉੱਥੇ ਹੀ ਸਿੰਘ ਨੂੰ 12 ਵੋਟਾਂ ਮਿਲੀਆਂ। 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਇਸ ਦੇ ਨਾਲ  ਹੀ ਵੋਟਾਂ ਨੂੰ ਲੈ ਕੇ 'ਆਪ' ਅਤੇ ਕਾਂਗਰਸ ਨੇ ਬੇਈਮਾਨੀ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਕੌਂਸਲਰ ਨੇ ਕਿਹਾ ਕਿ ਅਸੀਂ ਹਾਈ ਕੋਰਟ ਜਾਵਾਂਗੇ। ਅੱਜ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਮੇਰੇ ਹੱਥੋਂ ਬੈਲੇਟ ਖੋਹ ਲਿਆ। 8 ਵੋਟਾਂ ਅਯੋਗ ਕਿਵੇਂ ਹੋ ਸਕਦੀਆਂ ਹਨ?


ਇਹ ਵੀ ਪੜ੍ਹੋ: Crime News: ਜਲੰਧਰ 'ਚ ਕਤਲ ਤੋਂ ਬਾਅਦ ਸਾੜੀ ਲਾਸ਼, ਇਲਾਕੇ ਵਿੱਚ ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ