Delhi liquor scam: ਆਪਣੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਹਾਈਕੋਰਟ ਤੋਂ ਮਿਲੇ ਝਟਕੇ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦਾਇਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ  ਕਰਦੇ ਹੋਏ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। 


ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਕਰਾਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪਹਿਲੀ ਨਜ਼ਰੇ ਈਡੀ ਕੋਲ ਮੁੱਖ ਮੰਤਰੀ ਖ਼ਿਲਾਫ਼ ਕਾਫ਼ੀ ਸਬੂਤ ਹਨ। ਉਸ ਦੀ ਗ੍ਰਿਫਤਾਰੀ ਕਾਨੂੰਨ ਦੀ ਉਲੰਘਣਾ ਨਹੀਂ ਹੈ। ਅਜਿਹੇ 'ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ।



ਦਿੱਲੀ ਹਾਈ ਕੋਰਟ ਨੇ ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਸੀ ਕਿ ਅਸੀਂ ਹਾਈ ਕੋਰਟ ਦਾ ਸਨਮਾਨ ਕਰਦੇ ਹਾਂ, ਪਰ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵਾਂਗੇ।



 ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਦੇ ਜੱਜ ਸਵਰਨਕਾਂਤਾ ਸ਼ਰਮਾ ਦੀ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਈਡੀ ਕੋਲ ਕੇਜਰੀਵਾਲ ਦੀ ਗ੍ਰਿਫ਼ਤਾਰੀ ਲਈ ਲੋੜੀਂਦੇ ਆਧਾਰ ਹਨ। ਵਿਸ਼ੇਸ਼ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦਾ ਈਡੀ ਨੂੰ ਰਿਮਾਂਡ ਦੇਣਾ ਵੀ ਕਾਨੂੰਨੀ ਹੈ।



ਦਿੱਲੀ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ  ਇਹ ਪਟੀਸ਼ਨ ਜ਼ਮਾਨਤ ਲਈ ਨਹੀਂ, ਸਗੋਂ ਹਿਰਾਸਤ ਨੂੰ ਚੁਣੌਤੀ ਦੇਣ ਲਈ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਦੀ ਗ੍ਰਿਫਤਾਰੀ ਗਲਤ ਸੀ।  ਈਡੀ ਦੇ ਤੱਥਾਂ ਅਨੁਸਾਰ ਕੇਜਰੀਵਾਲ ਇਸ ਘੁਟਾਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ।


ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਕਈ ਬਿਆਨ ਦਰਜ ਕੀਤੇ ਗਏ ਹਨ। ਈਡੀ ਦੇ ਅਨੁਸਾਰ, ਅਰਵਿੰਦ ਕੇਜਰੀਵਾਲ ਨਿੱਜੀ ਤੌਰ ‘ਤੇ ਅਤੇ ‘ਆਪ’ ਕਨਵੀਨਰ ਵਜੋਂ ਸ਼ਾਮਲ ਸਨ।


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l