ਪੜਚੋਲ ਕਰੋ
Advertisement
ਪਾਕਿ ਦਹਿਸ਼ਤਗਰਦਾਂ ਖ਼ਿਲਾਫ਼ ਭਾਰਤ ਦੀ ਕਾਰਵਾਈ ਮਗਰੋਂ ਕੇਜਰੀਵਾਲ ਦਾ ਵੱਡਾ ਐਲਾਨ
ਨਵੀਂ ਦਿੱਲੀ: ਬੀਤੇ ਕੱਲ੍ਹ ਭਾਰਤ ਵੱਲੋਂ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ਨੂੰ ਹਵਾਈ ਹਮਲੇ ਨਾਲ ਤਬਾਹ ਕਰਨ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਜਾਣ ਵਾਲੀ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਅੱਗੇ ਪਾ ਦਿੱਤੀ ਹੈ।
ਉਨ੍ਹਾਂ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਪਹਿਲਾਂ ਟਵੀਟ ਕਰ ਕੇ ਭਾਰਤੀ ਹਵਾਈ ਫ਼ੌਜ ਦੀ ਸ਼ਲਾਘਾ ਕੀਤੀ ਅਤੇ ਫਿਰ ਕੁਝ ਸਮੇਂ ਬਾਅਦ ਭੁੱਖ ਹੜਤਾਲ ਅੱਗੇ ਪਾਉਣ ਦਾ ਐਲਾਨ ਕਰ ਦਿੱਤਾ।In view of prevailing Indo Pak situation, I am postponing my upwas for full statehood of Delhi. We all stand as one nation today.
— Arvind Kejriwal (@ArvindKejriwal) February 26, 2019
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਬੀਤੀ 23 ਫਰਵਰੀ ਨੂੰ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਵਿੱਚ ਚੱਲ ਰਹੀ ਸੀਲਿੰਗ ਰੋਕੇ ਜਾਣ ਤੇ ਹੋਰਨਾਂ ਮੰਗਾਂ ਸਬੰਧੀ ਇਹ ਹੜਤਾਲ ਕਰਨੀ ਸੀ। ਇਹ ਵੀ ਪੜ੍ਹੋ- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨI salute the bravery of Indian Air Force pilots who have made us proud by striking terror targets in Pakistan
— Arvind Kejriwal (@ArvindKejriwal) February 26, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement