ਨਵੀਂ ਦਿੱਲੀ: ਬੀਤੇ ਕੱਲ੍ਹ ਭਾਰਤ ਵੱਲੋਂ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ਨੂੰ ਹਵਾਈ ਹਮਲੇ ਨਾਲ ਤਬਾਹ ਕਰਨ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਜਾਣ ਵਾਲੀ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਅੱਗੇ ਪਾ ਦਿੱਤੀ ਹੈ।


ਉਨ੍ਹਾਂ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਪਹਿਲਾਂ ਟਵੀਟ ਕਰ ਕੇ ਭਾਰਤੀ ਹਵਾਈ ਫ਼ੌਜ ਦੀ ਸ਼ਲਾਘਾ ਕੀਤੀ ਅਤੇ ਫਿਰ ਕੁਝ ਸਮੇਂ ਬਾਅਦ ਭੁੱਖ ਹੜਤਾਲ ਅੱਗੇ ਪਾਉਣ ਦਾ ਐਲਾਨ ਕਰ ਦਿੱਤਾ।


ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਬੀਤੀ 23 ਫਰਵਰੀ ਨੂੰ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਵਿੱਚ ਚੱਲ ਰਹੀ ਸੀਲਿੰਗ ਰੋਕੇ ਜਾਣ ਤੇ ਹੋਰਨਾਂ ਮੰਗਾਂ ਸਬੰਧੀ ਇਹ ਹੜਤਾਲ ਕਰਨੀ ਸੀ।

ਇਹ ਵੀ ਪੜ੍ਹੋ- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ