ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੇਂਦਰ ਸਰਕਾਰ ਖਿਲਾਫ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਸ਼ਨ ਕਰਨਗੇ। ਇਹ ਵਿਰੋਧ ਕੇਂਦਰ ਵੱਲੋਂ ਸੰਸਦ 'ਚ ਪਾਸ ਕੀਤੇ ਗਏ ਰਾਸ਼ਟਰੀ ਰਾਜਧਾਨੀ ਖੇਤਰ ਐਕਟ 2021 ਨੂੰ ਲੈਕੇ ਹੈ। ਆਪ ਦਿੱਲੀ ਸੰਯੋਜਕ ਗੋਪਾਲ ਰਾਏ ਨੇ ਕਿਹਾ ਕਿ ਸੰਸਦ 'ਚ ਪੇਸ਼ NCT ਬਿੱਲ ਦ ਵਿਰੋਧ 'ਚ ਜੰਤਰ-ਮੰਤਰ 'ਤੇ 17 ਮਾਰਚ ਨੂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। 


ਰਾਏ ਨੇ ਕਿਹਾ ਕਿ ਜਿਸ ਅਸੰਵਿਧਾਨਕ ਤਰੀਕੇ ਨਾਲ ਕੇਂਦਰ ਸਰਕਾਰ ਦਿੱਲੀ ਸਰਕਾਰ ਸਰਕਾਰ ਦੀ ਪਾਵਰ ਖੋਹਣ ਦਾ ਯਤਨ ਕਰ ਰਹੀ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਨੂੰ ਸੀਮਤ ਕਰਨ ਦਾ ਯਤਨ ਕਰ ਰਹੀ ਹੈ ਤੇ ਉਸ ਨੂੰ ਅਧਿਕਾਰਹੀਨ ਕਰਨਾ ਚਾਹੁੰਦੀ ਹੈ।


ਉਨ੍ਹਾਂ ਕਿਹਾ, 'ਅਜਿਹਾ ਲੱਗਦਾ ਹੈ ਕਿ ਦਿੱਲੀ ਸਰਕਾਰ ਦੀ ਦੇਸ਼ਭਰ 'ਚ ਵਧਦੀ ਲੋਕਪ੍ਰਿਯਤਾ ਕੇਂਦਰ ਦੀਆਂ ਅੱਖਾਂ 'ਚ ਖਟਕ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੀਜੇਪੀ ਦੀ ਕੇਂਦਰ ਸਰਕਾਰ ਇਕ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਸੀਮਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟਣ ਦੀ ਕੋਸ਼ਿਸ਼ ਹੈ।'


ਦੁਪਹਿਰ ਦੋ ਵਜੇ ਪ੍ਰਦਰਸ਼ਨ ਕਰਨਗੇ ਕੇਜਰੀਵਾਲ


ਉਨ੍ਹਾਂ ਕਿਹਾ, 'ਹੁਣ ਹਰ ਫੈਸਲਾ ਉਪਰਾਜਪਾਲ ਦੀ ਦਯਾ 'ਤੇ ਲਾਗੂ ਕੀਤਾ ਜਾਵੇਗਾ। ਇਸ ਲਈ ਪਾਰਟੀ ਨੇ ਚੁਣੀ ਹੋਈ ਸਰਕਾਰ ਨੂੰ ਅਧਿਕਾਰਹੀਣ ਬਣਾਉਣ ਵਾਲੇ ਬਿੱਲ ਨੂੰ ਸੰਸਦ 'ਚ ਪੇਸ਼ ਕਰਨ ਦੇ ਸਰਕਾਰ ਦੇ ਫੈਸਲੇ ਖਿਲਾਫ ਪ੍ਰਦਰਸ਼ਸ਼ਨ ਦਾ ਫੈਸਲਾ ਕੀਤਾ ਹੈ।' ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਸਾਰੇ ਮੰਤਰੀ ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਗੈਰ-ਲੋਕਤੰਤਰੀ ਫੈਸਲੇ ਖਿਲਾਫ ਆਪਣਾ ਵਿਰੋਧ ਜਤਾਉਣ ਲਈ 17 ਮਾਰਚ ਨੂੰ ਦੁਪਹਿਰ ਦੋ ਵਜੇ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਜੰਤਰ-ਮੰਤਰ ਤੇ ਮੌਜੂਦ ਰਹਿਣਗੇ।


ਕੇਜਰੀਵਾਲ ਨੇ ਬੀਜੇਪੀ 'ਤੇ ਇਲਜ਼ਾਮ ਲਾਇਆ ਕਿ ਉਹ ਲੋਕਸਭਾ 'ਚ ਇਕ ਨਵਾਂ ਬਿੱਲ ਲਿਆ ਕੇ ਉਨ੍ਹਾਂ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਬਹੁਤ ਘੱਟ ਕਰਨਾ ਚਾਹੁੰਦੀ ਹੈ। ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ ਸੋਧ ਬਿੱਲ 2021 ਦੇ ਮੁਤਾਬਕ ਦਿੱਲੀ ਵਿਧਾਨ ਸਭਾ 'ਚ ਪਾਸ ਵਿਧਾਨ ਦੇ ਮੱਦੇਨਜ਼ਰ ਸਰਕਾਰ ਦੀ ਟੇਕ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਉਪਰਾਜਪਾਲ 'ਤੇ ਹੋਵੇਗੀ।