Arvind Kejriwal Resign: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ (15 ਸਤੰਬਰ) ਨੂੰ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ। ਉਨ੍ਹਾਂ ‘ਆਪ’ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਦੋ ਦਿਨਾਂ ਬਾਅਦ ਅਸਤੀਫ਼ਾ ਦੇਣ ਜਾ ਰਿਹਾ ਹਾਂ। ਅਗਲੇ ਮੁੱਖ ਮੰਤਰੀ ਦੀ ਚੋਣ ਲਈ ਵਿਧਾਇਕ ਦਲ ਦੀ ਬੈਠਕ ਹੋਵੇਗੀ। ਇਸ ਵਿੱਚ ਸੀਐਮ ਬਾਰੇ ਫੈਸਲਾ ਲਿਆ ਜਾਵੇਗਾ।
ਸੀਐਮ ਕੇਜਰੀਵਾਲ ਨੇ ਕਿਹਾ, "ਜਨਤਾ ਦੇ ਆਸ਼ੀਰਵਾਦ ਨਾਲ, ਸਾਡੇ ਕੋਲ ਭਾਜਪਾ ਦੀਆਂ ਸਾਰੀਆਂ ਸਾਜ਼ਿਸ਼ਾਂ ਦਾ ਮੁਕਾਬਲਾ ਕਰਨ ਦੀ ਤਾਕਤ ਹੈ।" ਅਸੀਂ ਭਾਜਪਾ ਅੱਗੇ ਨਾ ਤਾਂ ਝੁਕਾਂਗੇ, ਨਾ ਰੁਕਾਂਗੇ ਅਤੇ ਨਾ ਹੀ ਵਿਕਾਂਗੇ। ਅਸੀਂ ਅੱਜ ਦਿੱਲੀ ਲਈ ਇੰਨਾ ਕੁਝ ਕਰ ਸਕੇ ਹਾਂ ਕਿਉਂਕਿ ਅਸੀਂ ਇਮਾਨਦਾਰ ਹਾਂ। ਅੱਜ ਉਹ ਸਾਡੀ ਇਮਾਨਦਾਰੀ ਤੋਂ ਡਰਦੇ ਹਨ ਕਿਉਂਕਿ ਇਹ ਇਮਾਨਦਾਰ ਨਹੀਂ ਹਨ।
ਉਨ੍ਹਾਂ ਅੱਗੇ ਕਿਹਾ, ''2 ਦਿਨਾਂ ਬਾਅਦ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ। ਕਨੂੰਨ ਦੀ ਕਚਹਿਰੀ ਤੋਂ ਮੈਨੂੰ ਇਨਸਾਫ਼ ਮਿਲਿਆ, ਹੁਣ ਜਨਤਾ ਦੀ ਅਦਾਲਤ ਮੈਨੂੰ ਇਨਸਾਫ਼ ਦੇਵੇਗੀ। ਹੁਣ ਮੈਂ ਦਿੱਲੀ ਵਾਸੀਆਂ ਦੇ ਹੁਕਮਾਂ 'ਤੇ ਹੀ ਮੁੜ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਾਂਗਾ।
ਇਹ ਵੀ ਪੜ੍ਹੋ-ਵੱਡੀ ਖ਼ਬਰ ! CM ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਅਚਾਨਕ ਕਿਉਂ ਲਿਆ ਫੈਸਲਾ ?
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :